6ਨਵੀਂ ਦਿੱਲੀ : ਦਿੱਲੀ ਨੂੰ ਹੋਰਨਾਂ ਥਾਂਵਾਂ ਨਾਲ ਜੋੜਦੇ ਬਾਰਾਪੁਲਾ ਫਲਾਈਓਵਰ ਦਾ ਨਾਮ ਹੁਣ ਬਾਬਾ ਬੰਦਾ ਸਿੰਘ ਬਹਾਦਰ ਪੁਲ ਰੱਖ ਦਿੱਤਾ ਗਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦਿਆ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਇਸ ਗੱਲ ਦਾ ਫ਼ੈਸਲਾ ਲਿਆ ਗਿਆ। ਦਿੱਲੀ ਸਰਕਾਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹਾਦਤ ਦਿਵਸ ਨੂੰ ਲੈ ਕੇ ਕਰਵਾਏ ਜਾ ਰਹੇ ਸਮਾਗਮਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੁਲ ਦਾ ਨਾਮ ਤਬਦੀਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਯਾਦ ਰਹੇ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹਾਦਤ ਦਿਵਸ ਨੂੰ ਲੈ ਕੇ ਉਨ੍ਹਾਂ ਦੀ ਸ਼ਹਾਦਤ ਵਾਲੀ ਥਾਂ ਮਹਿਰੋਲੀ ਵਿਖੇ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਦਿੱਲੀ ਕਮੇਟੀ ਨੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।

LEAVE A REPLY