4ਨਵੀਂ ਦਿੱਲੀ : ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀ ਖਰਾਬ ਵਿੱਤੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਦੀ ਮਦਦ ਮੰਗੀ। 20 ਮਿੰਟ ਦੀ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਸਾਮ ਦੀ ਨਵੀਂ ਭਾਜਪਾ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਗਏ ਵਿਕਾਸ ਪਹਿਲੂਆਂ ਬਾਰੇ ਦੱਸਿਆ। ਮੁਲਾਕਾਤ ਤੋਂ ਬਾਅਦ ਸੋਨੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਅਸਾਮ ਦੀ ਖਰਾਬ ਆਰਥਿਕ ਸਥਿਤੀ ਬਾਰੇ ਦੱਸਿਆ ਅਤੇ ਇਸ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ।
ਉਨ੍ਹਾਂ ਕਿਹਾ ਕਿ ਉਹ ਬਾਅਦ ‘ਚ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲੇ ਅਤੇ ਉਨ੍ਹਾਂ ਨੇ ਅਸਾਮ ਦੇ ਵਿੱਤੀ ਸੰਕਟ ਤੋਂ ਉਭਰਨ ‘ਚ ਕੇਂਦਰ ਤੋਂ ਵਿੱਤੀ ਮਦਦ ਮੰਗੀ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਦੋਵੇਂ ਮੁਲਾਕਾਤਾਂ ਸ਼ਿਸ਼ਟਾਚਾਰ ਸਨ। ਸੋਨੋਵਾਲ ਨੇ 24 ਮਈ ਨੂੰ ਅਸਾਮ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਅਸਾਮ ਟਰਾਂਸਫਰ ਹੋਣ ਤੋਂ ਪਹਿਲਾਂ ਸੋਨੋਵਾਲ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਅਤੇ ਲੋਕ ਸਭਾ ਸੰਸਦ ਮੈਂਬਰ ਸਨ।

LEAVE A REPLY