7ਬਰਨਾਲਾ  : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਮਾਣਯੋਗ ਜਸਟਿਸ ਐਸ.ਐਸ.ਸਾਰ੍ਹੌ, ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੀਆਂ ਹਦਾਇਤਾ ਅਨੁਸਾਰ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ ਜੱਜ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਨਿਗਰਾਨੀ ਹੇਠ ਮਹੀਨਾਵਰ ਕੌਮੀ ਲੋਕ ਅਦਾਲਤ ਦਾ ਆਯੋਜਨ ਜਿਲ੍ਹਾ ਕਚਿਹਰੀ ਕੰਪਲੈਕਸ ਬਰਨਾਲਾ ਵਿਖੇ ਕੀਤਾ ਗਿਆ। ਇਸ ਲੋਕ ਅਦਾਲਤ  ਵਿੱਚ ਐਮ ਏ ਟੀ ਸੀ ਅਤੇ ਬੀਮਾ ਕਲੇਮ ਕੇਸਾ ਨੂੰ ਨਿਪਟਾਉਣ ਲਈ ਸ੍ਰੀ ਹਰਪਾਲ ਸਿੰਘ ਉਹਨਾ ਦੇ ਨਾਲ ਮਾਸਟਰ ਚਰਨ ਦਾਸ ਸੋਸਲ ਵਰਕਰ ਅਤੇ ਸ੍ਰੀਮਤੀ ਸਸੀ ਸੋਬਤ ਸੋਸਲ ਵਰਕਰ ਦਾ ਬੈੱਚ ਸਥਾਪਿਤ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੇਸਾ ਦਾ ਨਿਪਟਾਰਾ ਦੋਵੇ ਪਾਰਟੀਆ ਦੇ ਆਪਸੀ ਸਮਝੋਤੇ ਰਾਹੀਂ ਕਰਵਾਇਆ ਗਿਆ। ਸ੍ਰੀ ਅਮਿਤ ਮੱਲ੍ਹਣ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸਿਵਲ ਜੱਜ (ਸੀਨੀਅਰ ਡਵੀਜ਼ਨ)/ ਸੀ.ਜੇ.ਐਮ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਹੀਨਾਵਰ ਕੌਮੀ ਲੋਕ ਅਦਾਲਤ ਵਿੱਚ ਉੱਕਤ ਕੈਟੀਗਰੀਆਂ ਨਾਲ ਸਬੰਧਿਤ ਕੁੱਲ 27 ਕੇਸਾ ਦਾ ਨਿਪਟਾਰਾ ਕੀਤਾ ਗਿਆ ਅਤੇ 66,99,712/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਲੋਕ ਅਦਾਲਤ ਰਾਹੀਂ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲੀ, ਉੱਥੇ ਲੋਕਾ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਈ। ਲੋਕ ਅਦਾਲਤਾਂ ਰਾਹੀਂ ਧਿਰਾਂ ਵਿੱਚ ਆਪਸੀ ਦੁਸਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦਿਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਅਪੀਲ ਕੀਤੀ ਕਿ ਭਵਿੱਖ ਵਿੱਚ ਆਮ ਜਨਤਾ ਇਹਨਾਂ ਲੋਕ ਅਦਾਲਤਾ ਦਾ ਵੱਧ ਤੋਂ ਵੱਧ ਲਾਭ ਉਠਾਵੇ।

LEAVE A REPLY