3ਪਟਿਆਲਾ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹਮਲੇ ਨੂੰ ਲੈ ਕੇ ਚੱਲੇ ਦੂਸ਼ਣਬਾਜ਼ੀ ਦੇ ਦੌਰ ਤੋਂ ਬਾਅਦ ਦਮਦਮੀ ਟਕਸਾਲ ਦੇ ਮੁੱਖੀ ਹਰਨਾਮ ਸਿੰਘ ਧੁੰਮਾ ਨੇ ਇਸ ਮਾਮਲੇ ‘ਤੇ ਚੁੱਪੀ ਧਾਰ ਲਈ ਹੈ। ਧੁੰਮਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਵਲੋਂ ਇਸ ਮਾਮਲੇ ‘ਚ ਚੁੱਪ ਰਹਿਣ ਦੇ ਸੁਝਾਅ ਦਿੱਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਇਸ ਮਾਮਲੇ ਨੂੰ ਹੋਰ ਅੱਗੇ ਨਾਲ ਖਿੱਚਿਆ ਜਾਵੇ, ਜਿਨ੍ਹਾਂ ਦੀ ਉਹ ਪਾਲਣਾ ਕਰ ਰਹੇ ਹਨ। ਦੱਸਣਯੋਗ ਹੈ ਕਿ ਲੰਘੀ 17 ਮਈ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਲੁਧਿਆਣਾ ਨੇੜੇ ਹਮਲਾ ਹੋਇਆ ਸੀ। ਇਸ ਹਮਲੇ ਵਿਚ ਭਾਈ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਸੀ।
ਹਾਲਾਂਕਿ ਭਾਈ ਹਰਨਾਮ ਸਿੰਘ ਖਾਲਸਾ ਦੇ ਕਰੀਬੀ ਅਤੇ ਦਮਦਮੀ ਟਕਸਾਲ ਦੇ ਬੁਲਾਰੇ ਸਰਚੰਦ ਸਿੰਘ ਵਲੋਂ ਇਸ ਮਾਮਲੇ ‘ਤੇ ਅਜੇ ਵੀ ਬਿਆਨਬਾਜ਼ੀ ਜਾਰੀ ਹੈ। ਉਨ੍ਹਾਂ ਕਿਹਾ ਕਿ ਢੱਡਰੀਆਂ ਵਾਲੇ ‘ਤੇ ਹੋਏ ਹਮਲੇ ਦੇ ਸੰਬੰਧ ਵਿਚ ਪੁਲਸ ਵਲੋਂ ਉਨ੍ਹਾਂ ਦੇ 8 ਵਿਦਿਆਰਥੀਆਂ ਅਤੇ 5 ਪੈਰੋਕਾਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਗ੍ਰਿਫਤਾਰ ਕੀਤੇ ਗਏ ਟਕਸਾਲ ਦੇ ਵਿਦਿਆਰਥੀਆਂ ਦੇ ਨਾਲ ਹੈ। ਉਹ ਇਸ ਮਾਮਲੇ ‘ਚ ਅਦਾਲਤ ਵਿਚ ਜਾਣਗੇ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਸ਼੍ਰੋਮਣੀ ਅਕਾਲੀ ਦਲ, ਐਸ.ਜੀ.ਪੀ.ਸੀ. ਅਤੇ ਹੋਰ ਸਿੱਖ ਸੰਗਠਨਾਂ ਦਾ ਸਹਿਯੋਗ ਚਾਹੁੰਦੀ ਹੈ।

LEAVE A REPLY