1ਲੁਧਿਆਣਾ : ਇਥੋਂ ਦੀ ਵਿਸ਼ਵਕਰਮਾ ਕਲੋਨੀ ‘ਚ ਐਤਵਾਰ ਦੁਪਹਿਰ ਇਕ ਦਰਜਨ ਦੇ ਕਰੀਬ ਹਮਲਾਵਰਾਂ ਨੇ ਦਮਦਮੀ ਟਕਸਾਲ ਦੇ ਕਥਾਵਾਚਕ ਭਾਈ ਸੰਦੀਪ ਸਿੰਘ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਭਾਈ ਸੰਦੀਪ ਸਿੰਘ ਜ਼ਖਮੀ ਹੋ ਗਏ। ਇਹ ਹਮਲਾ ਉਦੋਂ ਹੋਇਆ ਜਦੋਂ ਭਾਈ ਸੰਦੀਪ ਸਿੰਘ ਆਪਣੀ ਇਨੋਵਾ ਕਾਰ ਵਿਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ, ਇਸ ਦੌਰਾਨ ਲਗਭਗ ਇਕ ਦਰਜਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਭਾਈ ਸੰਦੀਪ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਗੰਭੀਰ ਜ਼ਖਮੀ ਹਾਲਤ ਵਿਚ ਲੁਧਿਆਣਾ ਦੇ ਡੀ. ਐਮ. ਸੀ. ਹਸਪਤਾਲ ਵਿਚ ਭਰਤੀ ਕਰਵਾਇਆ ਕਰਵਾਇਆ ਗਿਆ ਹੈ। ਹਮਲਾਵਰਾਂ ਨੇ ਉਨ੍ਹਾਂ ਦੀ ਇਨੋਵਾ ਕਾਰ ਵੀ ਬੁਰੀ ਤਰ੍ਹਾਂ ਭੰਨ ਦਿੱਤੀ ਅਤੇ ਵਾਰਦਾਤ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਖਬਰ ਲਿਖੇ ਜਾਣ ਤਕ ਕਿਸੇ ਹਮਲਾਵਰ ਦੀ ਗ੍ਰਿਫਤਾਰੀ ਨਹੀਂ ਹੋ ਸਕੀ।

LEAVE A REPLY