5ਚੰਡੀਗੜ੍ਹ: ਕਾਂਗਰਸ ਦੇ ਉਪ- ਪ੍ਰਧਾਨ ਰਾਹੁਲ ਗਾਂਧੀ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਚੱਕਣਗੇ। ਸੋਮਵਾਰ ਨੂੰ ਜਲੰਧਰ ਵਿੱਚ ਦਿੱਤੇ ਜਾਣ ਵਾਲੇ ਧਰਨੇ ਵਿੱਚ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਾਮਲ ਹੋਣਾ ਹੈ। ਪਹਿਲਾਂ ਇਸ ਧਰਨੇ ਦਾ ਮੁੱਖ ਮੁੱਦਾ ਪੰਜਾਬ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਸੀ ਪਰ ਬਾਅਦ ਵਿਚ ਉਡਤਾ ਪੰਜਾਬ ਫਿਲਮ ਦੇ ਵਿਵਾਦ ਤੋਂ ਬਾਅਦ ਨਸ਼ਿਆਂ ਨੂੰ ਇਸ ਧਰਨੇ ਦਾ ਪ੍ਰਮੁੱਖ ਮੁੱਦੇ ਵਜੋਂ ਚੁੱਕਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਇਹ ਧਰਨਾ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਣਾ ਸੀ, ਪਰ ਬਾਅਦ ਵਿੱਚ ਰਾਹੁਲ ਵੱਲੋਂ ਇਸ ਧਰਨੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਗਿਆ। ਰਾਹੁਲ ਗਾਂਧੀ ਨੇ ਪਹਿਲਾਂ ਵੀ ਸੰਗਰੂਰ ਰੈਲੀ ਦੇ ਦੌਰਾਨ ਰਾਜ ਦੇ 70 ਫੀਸਦੀ ਨੌਜਵਾਨਾਂ ਨੂੰ ਨਸ਼ੇ ਦਾ ਆਦਿ ਦੱਸਿਆ ਸੀ ਜਿਸ ਨੂੰ ਅਕਾਲੀ ਦਲ ਨੇ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਕਰਾਰ ਦਿੱਤਾ ਸੀ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨਸ਼ੇ ਉੱਤੇ ਬਣੀ ਫ਼ਿਲਮ ‘ਉਡਤਾ ਪੰਜਾਬ’ ਲਈ ਵੀ ਆਪਣੀ ਆਵਾਜ਼ ਬੁਲੰਦ ਕਰ ਚੁੱਕੇ ਹਨ। ਇਸ ਤੋਂ ਸਾਫ਼ ਹੈ ਕਿ ਕਾਂਗਰਸ ਨੇ ਨਸ਼ੇ ਦੇ ਮੁੱਦੇ ਉੱਤੇ ਅਕਾਲੀ ਬੀਜੀਪੀ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ।

LEAVE A REPLY