10ਨਵੀਂ ਦਿੱਲੀ : ਭਾਜਪਾ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨੇ ਰਾਸ਼ਟਰਪਤੀ ਭਵਨ ਲਈ ਆਪਣਾ ਰਸਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਜੋਸ਼ੀ ਨੇ ਆਰ. ਐੱਸ. ਐੱਸ. ਅਤੇ ਭਾਜਪਾ ਲੀਡਰਸ਼ਿਪ ਵਿਚ ਲਾਬਿੰਗ ਸ਼ੁਰੂ ਕਰ ਦਿੱਤੀ ਹੈ। ਦੇਸ਼ ਵਿਚ ਰਾਸ਼ਟਰਪਤੀ ਅਹੁਦੇ ਲਈ ਚੋਣ ਅਗਲੇ ਸਾਲ ਹੋਣੀ ਹੈ। ਜਦੋਂ ਕਿ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਜੋਸ਼ੀ ਨੇ ਹਾਲ ਹੀ ਵਿਚ ਇਸ ਸੰਬੰਧ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ,
ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਅਤੇ ਦੂਜੇ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਸੀ।

LEAVE A REPLY