2ਨਵੀਂ ਦਿੱਲੀ  : ਕਈ ਵਿਵਾਦਾਂ ਤੋਂ ਬਾਅਦ ਫਿਲਮ ‘ਉੜਤਾ ਪੰਜਾਬ’ ਆਖਿਰਕਾਰ ਅੱਜ ਰਿਲੀਜ਼ ਹੋ ਗਈ। ਪੰਜਾਬ ਸਮੇਤ ਦੇਸ਼ ਭਰ ਵਿਚ ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿਚ ਲੋਕ ਇਸ ਫਿਲਮ ਨੂੰ ਦੇਖਣ ਲਈ ਅੱਜ ਸਿਨੇਮਾ ਘਰਾਂ ਵਿਚ ਪਹੁੰਚੇ। ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਰੋਕਣ ਲਈ ਪੰਜਾਬ ਦੇ ਕਈ ਸ਼ਹਿਰਾਂ ਵਿਚ ਸਿਨੇਘਾ ਘਰਾਂ ਦੇ ਬਾਹਰ ਪੁਲਿਸ ਦੀ ਤਾਇਨਾਤੀ ਕੀਤੀ ਗਈ। ਲੁਧਿਆਣਾ ਵਿਚ ‘ਉੜਤਾ ਪੰਜਾਬ’ ਖਿਲਾਫ਼ ਸ਼ਿਵਸੈਨਾ ਨੇ ਪ੍ਰਦਰਸ਼ਨ ਵੀ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ‘ਤੇ ਬਣੀ ਇਹ ਫਿਲਮ ਕਈ ਵਿਵਾਦਾਂ ਕਾਰਨ ਪਹਿਲਾਂ ਹੀ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ। ਇਹੀ ਕਾਰਨ ਹੈ ਕਿ ਲੋਕਾਂ ਦਾ ਇਸ ਫਿਲਮ ਪ੍ਰਤੀ ਝੁਕਾਅ ਵਧਿਆ ਹੈ। ਦੂਸਰੇ ਪਾਸੇ ਕਈ ਬਾਲੀਵੁੱਡ ਸਿਤਾਰਿਆਂ ਵਲੋਂ ਇਸ ਫਿਲਮ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

LEAVE A REPLY