3ਖੇਤੀਬਾੜੀ ਨਾਲ ਸਬੰਧਤ ਮੁੱਦਿਆਂ ‘ਤੇ ਕਿਸਾਨਾਂ ਨਾਲ ਕਰਨਗੇ ਗੱਲਬਾਤ
ਚੰਡੀਗੜ   : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਭਲਕੇ 18 ਜੂਨ ਨੂੰ ਬਠਿੰਡਾ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਦਿੱਲੀ ਤੋਂ ਸਿੱਧਾ ਬਠਿੰਡਾ ਪਹੁੰਚਣਗੇ, ਜਿਥੇ ਉਹ ਕੌਫੀ ਵਿਦ ਕੈਪਟਨ ਦੇ ਅਗਲੇ ਪੜਾਅ ਅਧੀਨ ਲਗਪਗ 1500 ਕਿਸਾਨਾਂ ਨਾਲ ਖੇਤੀਬਾੜੀ ਨਾਲ ਸਬੰਧਤ ਮੁੱÎਦਿਆਂ ‘ਤੇ ਵਿਚਾਰ-ਚਰਚਾ ਕਰਨਗੇ। ਇਸ ਮੌਕੇ ਖੇਤੀ ਮਾਹਿਰ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ, ਜਿਹਨਾਂ ਨੂੰ ਵਿਧਾਨ ਸਭਾ ਚੋਣਾਂ ਮੌਕੇ ਚੋਣ ਮੈਨੀਫੈਸਟੋ ਵਿਚ ਜਗਾ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਕੁਝ ਮਹੀਨਿਆਂ ਦੌਰਾਨ ਹੀ ਕਈ ਕਿਸਾਨਾਂ ਆਤਮ ਹੱਤਿਆਵਾਂ ਕਰ ਚੁੱਕੇ ਹਨ। ਕਰਜ਼ੇ ਅਤੇ ਖੇਤੀ ਦੀਆਂ ਸਮੱਸਿਆਵਾਂ ਕਾਰਨ ਪਿਛਲੇ ਸਾਲ 2015 ਵਿਚ ਲਗਪਗ 449 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ। ਅੰਕੜਿਆਂ ਅਨੁਸਾਰ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਵਿਚ ਪੰਜਾਬ ਦੇਸ਼ ਭਰ ਵਿਚ ਦੂਸਰੇ ਸਥਾਨ ‘ਤੇ ਹੈ। ਅਜਿਹੇ ਵਿਚ ਕਿਸਾਨਾਂ ਵਿਚ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਲਈ ਭਾਰੀ ਉਤਸ਼ਾਹ ਹੈ।

LEAVE A REPLY