8ਮੋਹਾਲੀ/ਚੰਡੀਗੜ੍ਹ  : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ । ਪੰਜਾਬ ਸਰਕਾਰ ਵੱਲੋਂ 26 ਜੂਨ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ ਜੋ ਕਿ ਆਪਣੇ ਆਪ ਵਿਚ ਇਕ ਇਤਿਹਾਸਕ ਸਾਬਤ ਹੋਵੇਗਾ ਅਤੇ 25 ਜੂਨ ਨੂੰ ਸ਼ਾਮ 06.00 ਵਜੇ ਤੋਂ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਵਿਸ਼ਵ ਦੀ ਪ੍ਰਸਿੱਧ ਕੰਪਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਤੇ ਅਧਾਰਿਤ ਲੇਜ਼ਰ ਸ਼ੋਅ ਆਯੋਜਿਤ ਕੀਤਾ ਜਾਵੇਗਾ। ਇਸ ਗੱਲ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚਪੜਚਿੜੀ ਜਿਥੇ ਕਿ ਲੇਜ਼ਰ ਸ਼ੋਅ ਆਯੋਜਿਤ ਕੀਤਾ ਜਾਣਾ ਹੈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਇਸ ਮੌਕੇ ਉਨਾਂ੍ਹ ਨਾਲ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ , ਮੁੱਖ ਸੰਸਦੀ ਸਕੱਤਰ ਸ੍ਰੀ ਐਨ.ਕੇ.ਸ਼ਰਮਾ , ਚੇਅਰਮੈਨ ਪੰਜਾਬ ਰਾਜ ਪਛੜੀਆਂ ਸ੍ਰੇਣੀਆਂ ਕਮਿਸ਼ਨ ਪ੍ਰੋ: ਕਿਰਪਾਲ ਸਿੰਘ ਬਡੂੰਗਰ , ਹਲਕਾ ਇੰਚਾਰਜ ਖਰੜ ਜਥੇਦਾਰ ਉਜਾਗਰ ਸਿੰਘ ਬਡਾਲੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਿਗੇ. ਜੇ.ਐਸ. ਅਰੋੜਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਨਯਨ ਭੁੱਲਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਡਾ. ਚੀਮਾ ਨੇ ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ  ਇਸ ਮਹਾਨ ਜਰਨੈਲ ਨੇ ਚਪੜਚਿੜੀ ਦੇ ਮੈਦਾਨ ਵਿਚ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਸੂਬਾ ਸਰਹੰਦ ਨੂੰ ਮੌਤ ਦੇ ਘਾਟ ਉਤਾਰਕੇ ਲਿਆ। ਉਥੇ ਮੁਗਲ ਰਾਜ ਦਾ ਖਾਤਮਾ ਕੀਤਾ ਅਤੇ ਸਰਹਿੰਦ ਤੇ ਫਤਹਿ ਹਾਸਲ ਕੀਤੀ। ਉਨਾਂ੍ਹ ਕਿਹਾ ਕਿ ਉਹੀ ਕੌਮਾਂ ਤਰੱਕੀ ਕਰਦੀਆਂ ਹਨ ਜਿਹੜੀਆਂ ਆਪਣੇ ਗੌਰਮਈ ਇਤਿਹਾਸ ਨੂੰ ਹਮੇਸ਼ਾਂ ਯਾਦ ਰਖਦੀਆ ਹਨ।
ਇਸ ਮੌਕੇ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਚਪੜਚਿੜੀ ਦੇ ਮੈਦਾਨ ਵਿਚ ਮੁਗਲ ਸਲਤਨਤ ਦਾ ਖਾਤਮਾ ਕਰਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨਿਆ । ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਸਥਾਪਿਤ ਕਰਕੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ ਹੈ ਅਤੇ ਲੱਖਾਂ ਸੰਗਤਾਂ ਹਰ ਸਾਲ ਇਸ ਯਾਦਗਾਰ ਨੂੰ ਵੇਖਣ ਪੁੱਜਦੀਆਂ ਹਨ।  ਉਨਾਂ੍ਹ 25 ਜੂਨ ਨੂੰ ਨਿਵੇਕਲੇ ਅਤੇ ਵਿਲੱਖਣ ਪ੍ਰੋਗਰਾਮ ਲੇਜ਼ਰ ਸ਼ੋਅ ਨੂੰ ਦੇਖਣ ਲਈ ਸੰਗਤਾਂ ਨੂੰ ਹੁੰਮ ਹਮਾ ਕੇ ਪੁੱਜਣ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਫਤਹਿ-ਏ -ਜੰਗ ਸਾਹਿਬ ਚਪੜਚਿੜੀ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ  ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਸਮੂਹ ਆਗੂਆਂ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੋਣਵਾਲੇ ਰਾਜ ਪੱਧਰੀ ਸਮਾਗਮ ਅਤੇ ਚਪੜਚਿੜੀ ਵਿਖੇ ਹੋਣ ਵਾਲੇ ਲੇਜਰ ਸ਼ੋਅ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਆਖਿਆ ਤਾਂ ਜੋ ਵੱਡੀ ਗਿਣਤੀ ਵਿਚ ਸੰਗਤਾਂ ਇਨਾਂ੍ਹ ਸਮਾਗਮਾਂ ਵਿਚ ਸ਼ਮੂਲੀਅਤ ਕਰ ਸਕਣ । ਇਸ ਤੋਂ ਇਲਾਵਾ ਉਨਾਂ੍ਹ 30 ਜੂਨ ਨੂੰ ਜ਼ੀਰਕਪੁਰ ਵਿਖੇ ਹੋਣ ਵਾਲੇ ਇਸਤਰੀ ਸੰਮੇਲਨ ਜਿਸ ਵਿਚ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬੀ ਹਰਸਿਮਰਤ ਕੌਰ ਬਾਦਲ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਸਮਾਗਮ ਵਿਚ ਬੀਬੀਆਂ ਨੂੰ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ।
ਮੀਟਿੰਗ ਨੂੰ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਸੰਸਦੀ ਸਕੱਤਰ ਸ੍ਰੀ ਐਨ.ਕੇ ਸ਼ਰਮਾ, ਚੇਅਰਮੈਨ ਪੰਜਾਬ ਰਾਜ ਪਛੜੀਆਂ ਸ੍ਰੇਣੀਆਂ ਕਮਿਸ਼ਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਹਲਕਾ ਇੰਚਾਰਜ ਖਰੜ ਜਥੇਦਾਰ ਉਜਾਗਰ ਸਿੰਘ ਬਡਾਲੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਕਾਹਲੋਂ, ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਸ. ਨਿਰਮੈਨ ਸਿੰਘ ਜੋਲਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ (ਤਿੰਨ ਮੈਂਬਰ ਐਸ.ਜੀ.ਪੀ.ਸੀ) ਸ. ਮਨਜੀਤ ਸਿੰਘ ਮਧੋਸੰਗਤੀਆਂ, ਵਾਇਸ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਸਤਬੀਰ ਕੌਰ ਮਨਹੇੜਾ, ਸ. ਹਰਜਿੰਦਰ ਸਿੰਘ ਮਧੋਸੰਗਤੀਆਂ, ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਬੀਬੀ ਕੁਲਦੀਪ ਕੌਰ ਕੰਗ, ਚੇਅਰਪਰਸਨ ਬਲਾਕ ਸੰਮਤੀ ਮਾਜਰੀ ਬੀਬੀ ਮਨਜੀਤ ਕੌਰ, ਜਥੇਦਾਰ ਅਮਰੀਕ ਸਿੰਘ ਮੋਹਾਲੀ, ਓ.ਐਸ.ਡੀ ਹਰਦੇਵ ਸਿੰਘ ਹਰਪਾਲਪੁਰ, ਸ. ਰਣਬੀਰ ਸਿੰਘ ਪੂਨੀਆ ਫਤਹਿਗੜ੍ਹ ਸਾਹਿਬ ਸਮੇਤ ਹੋਰ ਅਕਾਲੀ ਆਗੂ ਵੀ ਮੌਜੂਦ ਸਨ।

LEAVE A REPLY