2ਚੰਡੀਗੜ੍ਹ : ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੋਗ ਕਰ ਰਹੇ ਸਨ ਤੇ ਦੂਜੇ ਪਾਸੇ ਚੰਡੀਗੜ੍ਹ ਵਿਚ ਕਾਂਗਰਸੀ ਮੋਦੀ ਦਾ ਵਿਰੋਧ ਕਰ ਰਹੇ ਸਨ। ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਕਿਸਾਨ-ਮਜ਼ਦੂਰ ਸੈਲ ਦੇ ਪ੍ਰਧਾਨ ਇੰਦਰਜੀਤ ਸਿੰਘ ਜ਼ੀਰਾ ਨੇ ਕਾਂਗਰਸੀ ਵਰਕਰਾਂ ਸਮੇਤ ਮੋਦੀ ਖ਼ਿਲਾਫ ਮੋਰਚਾ ਖੋਲ਼੍ਹਿਆ। ਉਨ੍ਹਾਂ ਪੰਜਾਬ ਕਾਂਗਰਸ ਭਵਨ ਵਿਚ ਮੋਦੀ ਖਿਲਾਫ ਡੱਟ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇੰਦਰਜੀਤ ਜ਼ੀਰਾ ਵੱਲੋਂ ਸੰਕੇਤਕ ਤੌਰ ‘ਤੇ ਮੋਦੀ ਨੂੰ ਕਿਸਾਨਾਂ ਦਾ ਖੂਨ ਵੀ ਭੇਜਿਆ ਗਿਆ।
ਜ਼ੀਰਾ ਨੇ ਕਿਹਾ ਕਿ ਇਕ ਪਾਸੇ ਦੇਸ਼ ਦਾ ਕਿਸਾਨ ਮਰ ਰਿਹਾ ਹੈ ਤੇ ਦੂਜੇ ਪਾਸੇ ਮੋਦੀ ਯੋਗ ਕਰ ਰਿਹਾ ਹੈ। ਉਨ੍ਹਾਂ ਕਿਹਾ ਯੋਗ ਨਾਲ ਲੋਕਾਂ ਦਾ ਢਿੱਡ ਨਹੀਂ ਭਰੇਗਾ ਤੇ ਲੋਕਾਂ ਦਾ ਢਿੱਡ ਭਰਨ ਲਈ ਕੀਤੇ ਵਾਅਦੇ ਪੂਰੇ ਕਰਨੇ ਪੈਣਗੇ। ਇਸੇ ਤਰ੍ਹਾਂ ਚੰਡੀਗੜ੍ਹ ਦੇ ਸਾਬਕਾ ਮੇਅਰ ਪੂਨਮ ਸ਼ਰਮਾ ਨੇ ਵੀ ਆਪਣੇ ਸਮੱਰਥਕਾਂ ਸਮੇਤ ਮੋਦੀ ਖ਼ਿਲਾਫ ਪ੍ਰਦਰਸ਼ਨ ਕੀਤਾ ਹੈ।

LEAVE A REPLY