02ਨਿਊਯਾਰਕ : ਕੌਮਾਂਤਰੀ ਯੋਗ ਦਿਵਸ ਮੌਕੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਜਿੱਥੇ ਯੋਗ ਕੈਂਪਾਂ ਦਾ ਆਯੋਜਨ ਕੀਤਾ ਗਿਆ, ਉਥੇ ਦੁਨੀਆ ਦੇ 191 ਦੇਸ਼ਾਂ ਵਿਚ ਵੀ ਯੋਗਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਨਿਊਯਾਰਕ ਤੇ ਵਾਸ਼ਿੰਗਟਨ ਵਿਚ ਕਈ ਯੋਗ ਕੈਂਪਾਂ ਦਾ ਆਯੋਜਨ ਕੀਤਾ ਗਿਆ, ਜਿਥੇ ਹਜ਼ਾਰਾਂ ਹੀ ਲੋਕਾਂ ਨੇ ਯੋਗ ਕੀਤਾ। ਇਸ ਤੋਂ ਇਲਾਵਾ ਆਸਟ੍ਰੇਲੀਆ, ਕੰਬੋਡੀਆ ਅਤੇ ਪੈਰਿਸ ਵਿਚ ਵੱਖ-ਵੱਖ ਯੋਗ ਕੈਂਪਾਂ ਦਾ ਆਯੋਜਨ ਕੀਤਾ, ਜਿਸ ਵਿਚ ਲੋਕਾਂ ਨੇ ਵਧ-ਚੜ ਕੇ ਹਿੱਸਾ ਲਿਆ। ਵਿਦੇਸ਼ਾਂ ਵਿਚ ਭਾਰਤੀਆਂ ਨੇ ਵੀ ਕਈ ਯੋਗ ਕੈਂਪਾਂ ਦਾ ਆਯੋਜਨ ਕੀਤਾ।

LEAVE A REPLY