2ਕਰਾਚੀ : ਪਾਕਿਸਤਾਨ ਦੇ ਪ੍ਰਸਿੱਧ ਕੱਵਾਲ ਅਮਜਦ ਸਾਬਰੀ ਦੀ ਅੱਜ ਦੁਪਹਿਰ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਕਰਾਚੀ ਵਿਚ ਵਾਪਰੀ, ਜਿਥੇ ਉਹ ਆਪਣੇ ਘਰ ਨੂੰ ਜਾ ਰਹੇ ਸਨ ਕਿ ਇਸ ਦੌਰਾਨ ਕੁਝ ਲੋਕਾਂ ਨੇ ਉਹਨਾਂ ਦੀ ਕਾਰ ਉਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਵਿਚ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉਹਨਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲੈ ਜਾਇਆ ਗਿਆ, ਜਿਥੇ ਉਹਨਾਂ ਦੀ ਮੌਤ ਹੋ ਗਈ।  ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY