5ਤਲਵੰਡੀ ਸਾਬੋ/ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਦੇ ਤਲਵੰਡੀ ਸਾਬੋ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸ਼ਹਿਰ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ‘ਆਪ’ ਜਦੋਂ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਦੇਣ ਗਏ ਤਾਂ ਉਹਨਾਂ ਨੂੰ ਪੁਲਿਸ ਨੇ ਜ਼ਿਲ•ਾ ਪ੍ਰਸ਼ਾਸਨਿਕ ਕੰਪਲੈਕਸ ਦੇ ਗੇਟ ‘ਤੇ ਰੋਕ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ 231 ਕਰੋੜ ਦੇ ਹੋਏ ਘਪਲੇ ਦੇ ਮਾਮਲੇ ਵਿਚ ਸੀ.ਬੀ.ਆਈ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਉਤੇ ਕਾਰਵਾਈ ਕਰਦਿਆਂ ਇੰਟਰਨੈਸ਼ਨਲ ਕਸਟਮਰ ਰਿਲੇਟਰ ਮੈਨੇਜਮੈਂਟ ਸਰਵਿਸਜ਼ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਜੁੜੇ 18 ਲੋਕਾਂ ਖਿਲਾਫ਼ ਧੋਖਾਧੜੀ ਤੇ ਹੋਰ ਅਪਰਾਧਿਕ ਧਰਾਵਾਂ ਤਹਿਤ 6 ਕੇਸ ਦਰਜ ਕੀਤੇ ਹਨ। ਦਰਜ ਮਾਮਲਿਆਂ ਵਿਚ ਜੀਤ ਮਹਿੰਦਰ ਸਿੰਘ ਸਿੱਧੂ ਦਾ ਵੀ ਨਾਮ ਸ਼ਾਮਿਲ ਹੈ।

LEAVE A REPLY