3ਚੰਡੀਗੜ੍ਹ: “ਪੰਜਾਬ ਦੇ ਲੋਕਾਂ ਲਈ ਆਸ਼ਾ ਦੀ ਕਿਰਨ ਕੈਪਟਨ ਅਮਰਿੰਦਰ ਸਿੰਘ ਹਨ। ਆਸ਼ਾ ਕੁਮਾਰੀ ਵੀ ਪੰਜਾਬ ਆ ਕੇ ਕਾਂਗਰਸ ਦੀ ਮੱਦਦ ਕਰਨਗੇ। ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਇਸੇ ਲਈ ਨਿਯੁਕਤੀ ਕੀਤੀ ਹੈ।” ਇਹ ਗੱਲ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਕੁਮਾਰ ਜਾਖੜ ਨੇ ਆਸ਼ਾ ਕੁਮਾਰੀ ਦੀ ਪੰਜਾਬ ਕਾਂਗਰਸ ਇੰਚਾਰਜ ਦੀ ਨਿਯੁਕਤੀ ‘ਤੇ ਕਹੀ ਹੈ।
ਉਨ੍ਹਾਂ ਕਿਹਾ ਕਿ ਵਿਰੋਧੀਆਂ ਜਾਣ ਬੁੱਝ ਕੇ ਝੂਠਾ ਪ੍ਰਚਾਰ ਕਰ ਰਹੇ ਹਨ ਜਦੋਂਕਿ ਇਸ ਨਾਲ ਲੋਕਾਂ ਨੂੰ ਕੋਈ ਫਾਇਦਾ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਆਸ਼ਾ ਕੁਮਾਰੀ ਦੇ ਕੇਸ ਮਾਮਲੇ ‘ਚ ਸਟੇਅ ਲਾਇਆ ਹੋਇਆ ਹੈ ਤੇ ਉਨ੍ਹਾਂ ਖ਼ਿਲਾਫ ਗਿਣੀ ਮਿਥੀ ਸਾਜਿਸ਼ ਤਹਿਤ ਪ੍ਰਚਾਰ ਹੋ ਰਿਹਾ ਹੈ।
ਜਾਖੜ ਨੇ ਕਿਹਾ ਕਿ ਬਾਦਲ ਸਰਕਾਰ ਬੇਹੱਦ ਝੂਠੀ ਹੈ ਤੇ ਲੋਕ ਇਸ ਦੇ ਝੂਠ ਨੂੰ ਮੁੜ ਬੇਨਕਾਬ ਕਰਨਗੇ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਦੇ ਮਾਹੌਲ ਨੂੰ ਠੰਢਾ ਕਰਨ ਲਈ ਸੁਖਬੀਰ ਬਾਦਲ ਨੇ ਇੱਕ ਲੱਖ 13 ਹਜ਼ਾਰ ਨੌਕਰੀਆਂ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਨੌਕਰੀਆਂ ਨਹੀਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ 6 ਮਹੀਨਿਆਂ ‘ਚ ਨੌਕਰੀਆਂ ਦੇਣ ਦੀ ਗੱਲ ਕਹੀ ਸੀ ਪਰ ਨੌਕਰੀਆਂ ਨਹੀਂ ਮਿਲੀਆਂ।
ਉਨ੍ਹਾਂ ਕਿਹਾ ਕਿ ਦਰਅਸਲ ਸੁਖਬੀਰ ਨੇ ਉਸ ਸਮੇਂ ਪਿੰਡਾਂ ਦਾ ਵੜਨ ਦਾ ਵੀਜ਼ਾ ਲਿਆ ਸੀ ਕਿਉਂਕਿ ਲੋਕ ਅਕਾਲੀਆਂ ਨੂੰ ਪਿੰਡਾਂ ‘ਚ ਨਹੀਂ ਵੜਣ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਦੋਂ ਲੋਕਾਂ ਨੇ ਅਕਾਲੀਆਂ ਦੀ ਐਂਟਰੀ ਬੰਦ ਕੀਤੀ ਸੀ ਹੁਣ ਵੀ ਲੋਕ ਇਸੇ ਤਰ੍ਹਾਂ ਕਰਨਗੇ।

LEAVE A REPLY