7ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਪਵਿੱਤਰ ਗੁਰਬਾਣੀ ਦੇ ਅੰਗਾਂ ਉੱਪਰ ਅਸ਼ਲੀਲ ਭਾਸ਼ਾ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਗਤ ਭਾਈ ਕਾ ਵਿਖੇ ਪਵਿੱਤਰ ਗੁਰਬਾਣੀ ਦੇ ਅੰਗਾਂ ‘ਤੇ ਅਸ਼ਲੀਲ ਸ਼ਬਦਾਵਲੀ ਲਿਖ ਕੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਾਰਨ ਵਾਲੇ ਲੋਕ ਅਧਰਮੀ ਹੁੰਦੇ ਹਨ ਜਿਨ੍ਹਾਂ ਦਾ ਨਾ ਤਾਂ ਕੋਈ ਧਰਮ ਹੁੰਦਾ ਹੈ ਤੇ ਨਾ ਹੀ ਕੋਈ ਵਜੂਦ। ਅਜਿਹੇ ਲੋਕਾਂ ਦਾ ਕੰਮ ਸਿਰਫ ਤੇ ਸਿਰਫ ਧਰਮਾਂ ਵਿੱਚ ਬਖੇੜਾ ਤੇ ਇੱਕ-ਦੂਜੇ ਨੂੰ ਲੜਾਉਣਾ ਹੀ ਹੁੰਦਾ ਹੈ। ਅਜਿਹੇ ਲੋਕਾਂ ਵੱਲੋਂ ਹੀ ਪਹਿਲਾਂ ਮਲੇਰਕੋਟਲਾ ਵਿਖੇ ਮੁਸਲਮਾਨਾਂ ਦੇ ਪਵਿੱਤਰ ਗ੍ਰੰਥ ਕੁਰਾਨ-ਸਰੀਫ ਦੀ ਬੇਅਦਬੀ ਕੀਤੀ ਗਈ। ਇਸ ਤੋ ਬਾਅਦ ਭਗਤਾ ਭਾਈ ਕਾ ਵਿਖੇ ਗੁਰਬਾਣੀ ਦੀ ਬੇਅਦਬੀ ਕੀਤੀ ਗਈ ਜੋ ਬਹੁਤ ਅਫਸੋਸਨਾਕ ਘਟਨਾ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਸਿੱਖੀ ਦੇ ਦੁਸ਼ਮਣਾਂ ਦੀਆਂ ਚਾਲਾਂ ਤੋਂ ਸੁਚੇਤ ਹੋਣ ਤੇ ਇਸ ਤਰ੍ਹਾਂ ਦੇ ਅਨਸਰਾਂ ਨੂੰ ਕਾਬੂ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਅਕਾਲ ਤਖ਼ਤ ਸਾਹਿਬ ਵੱਲੋਂ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰੂ-ਘਰਾਂ ਵਿੱਚ ਸੀ.ਸੀ ਟੀ.ਵੀ ਕੈਮਰੇ ਤੇ ਪੱਕੇ ਤੌਰ ‘ਤੇ ਸੇਵਾਦਾਰ ਰੱਖਿਆ ਜਾਵੇ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸ਼ਨ ਨੂੰ ਕਿਹਾ ਹੈ ਕਿ ਖੁਫੀਆ ਤੰਤਰਾਂ ਰਾਹੀਂ ਕਾਰਵਾਈ ਕਰਕੇ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗਿਫਤਾਰ ਕੀਤਾ ਜਾਵੇ, ਜਿਸ ਨਾਲ ਇਨ੍ਹਾਂ ਨੂੰ ਢੁੱਕਵੀਂ ਸਜ਼ਾ ਦਿੱਤੀ ਜਾ ਸਕੇ।

LEAVE A REPLY