4ਮੈਕਸੀਕੋ ਸਿਟੀ :  ਮੈਕਸੀਕੋ ਦੇ ਦੱਖਣੀ ਸੂਬੇ ਓਕਸਾਕਾ ਵਿਚ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਵਿਗਿਆਨਕਾਂ ਨੇ ਦੱਸਿਆ ਹੈ ਕਿ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 5.7 ਦਰਜ ਕੀਤੀ ਗਈ ਹੈ। ਇਹ ਝਟਕੇ ਰਾਜਧਾਨੀ ਤੋਂ 360 ਕਿਲੋਮੀਟਰ ਦੀ ਦੂਰੀ ‘ਤੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪਿਨੋਟੇਪਾ ਡੇਅ ਲੁਈਸ ਸ਼ਹਿਰ ਦੇ ਉੱਤਰ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਫਿਲਹਾਲ ਇਸ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਬਾਰੇ ਕੋਈ ਖਬਰ ਨਹੀਂ ਮਿਲੀ ਹੈ। ਓਕਸਾਕਾ ਵਿਚ ਐਂਮਰਜੈਂਸੀ ਸੇਵਾਵਾਂ ਵਲੋਂ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਇੱਥੇ ਭੂਚਾਲ ਨਾਲ ਕੋਈ ਵੀ ਨੁਕਸਾਨ ਨਹੀਂ ਹੋਇਆ।

LEAVE A REPLY