2ਢਾਕਾ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਖੇ ਬੀਤੇ ਰਾਤ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਖਿਲਾਫ਼ ਕਮਾਂਡੋ ਆਪ੍ਰੇਸ਼ਨ ਅੱਜ ਦੁਪਹਿਰ ਖ਼ਤਮ ਹੋ ਗਿਆ। ਇਸ ਸਬੰਧੀ ਐਲਾਨ ਕਰਦਿਆਂ ਬੰਗਲਾਦੇਸ਼ੀ ਸਰਕਾਰ ਨੇ ਕਿਹਾ ਕਿ ਇਸ ਹਮਲੇ ਵਿਚ 20 ਲੋਕ ਮਾਰੇ ਗਏ ਹਨ, ਜਦੋਂ ਕਿ 13 ਨੂੰ ਅੱਤਵਾਦੀਆਂ ਕੋਲੋਂ ਸੁਰੱਖਿਅਤ ਛੁਡਾ ਲਿਆ ਗਿਆ ਹੈ। ਕਮਾਂਡੋ ਆਪ੍ਰੇਸ਼ਨ ਵਿਚ 6 ਅੱਤਵਾਦੀ ਮਾਰੇ ਗਏ ਹਨ, ਜਦੋਂ ਕਿ ਇਕ ਨੂੰ ਜਿਉਂਦਾ ਫੜਿਆ ਗਿਆ ਹੈ। ਇਸ ਦੌਰਾਨ ਇਲਾਕੇ ਦੀ ਘੇਰਾਬੰਦੀ ਕਰਕੇ ਘਟਨਾ ਵਾਲੀ ਥਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਵਰਨਣਯੋਗ ਹੈ ਕਿ ਬੀਤੀ ਰਾਤ ਢਾਕਾ ਦੇ ਪਾਸ਼ ਇਲਾਕੇ ਗੁਲਸ਼ਨ ਡਿਪਲੋਮੈਟਿਕ ਜ਼ੋਨ ਦੀ ਇਕ ਬੇਕਰੀ ਵਿਚ 9 ਅੱਤਵਾਦੀਆਂ ਨੇ ਹਮਲਾ ਕਰਕੇ 40 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਹਨਾਂ ਵਿਚ ਜ਼ਿਆਦਾਤਰ ਵਿਦੇਸ਼ੀ ਸਨ। ਮੰਨਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਆਈ.ਐਸ ਨਾਲ ਸਬੰਧਤ ਹਨ।
ਭਾਰਤ ਸਮੇਤ ਦੁਨੀਆ ਭਰ ਦੇ ਦੇਸ਼ਾਂ ਵਲੋਂ ਇਸ ਹਮਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ। ਇਸ ਦੌਰਾਨ ਬੰਗਲਾਦੇਸ਼ੀ ਪ੍ਰਧਾਨ ਮੰਤਰੀ ਨੇ ਇਸ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਰਮਜਾਨ ਦੇ ਦੌਰਾਨ ਇਨਸਾਨੀਅਤ ‘ਤੇ ਹਮਲਾ ਹੈ।

LEAVE A REPLY