5ਚੰਡੀਗੜ੍ਹ/ਮੋਹਾਲੀ : ਪੰਜਾਬ ਸਰਕਾਰ ਦੁਆਰਾ ਚੁੱਪ-ਚੁਪੀਤੇ ਬੱਸ ਕਿਰਾਏ ਵਿੱਚ ਕੀਤੇ ਗਏ ਵਾਧੇ ਦੀ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਸਰਕਾਰ ਤੋਂ ਆਪਣੇ ਇਸ ਲੋਕ ਮਾਰੂ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ । ਇਸ ਸਬੰਧੀ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਬੱਸ ਨੂੰ ਗਰੀਬ ਵਰਗ ਦੀ ਸਵਾਰੀ ਮੰਨਿਆ ਜਾਂਦਾ ਹੈ ਅਤੇ ਸਰਕਾਰ ਨੇ ਗਰੀਬਾਂ ਦਾ ਲੱਕ ਤੋੜਨ ਵਾਲਾ ਕੰਮ ਕੀਤਾ ਹੈ । ਉਨ੍ਹਾਂ ਕਿਹਾ ਕਿ ਗਰੀਬ ਵਰਗ ਪਹਿਲਾਂ ਹੀ ਮਹਿੰਗਾਈ ਕਾਰਨ ਬੁਰ੍ਹੀ ਤਰ੍ਹਾਂ ਕੁੱਟਿਆ ਹੋਇਆ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਗਰੀਬਾਂ ਦੀ ਹਾਲਤ ਹੋਰ ਵੀ ਪਤਲੀ ਹੋ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੇ ਗਰੀਬ ਵਿਰੋਧੀ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਬਾਦਲ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਅੰਦਰ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਆਮ ਜਨਤਾ ਨੂੰ ਦੋ ਵਖ਼ਤ ਦੀ ਰੋਟੀ ਖਾਣੀ ਵੀ ਮੁਸ਼ਕਿਲ ਹੋ ਰਹੀ ਹੈ, ਪੰਜਾਬ ਅੰਦਰ ਵੈਟ ਦੀਆਂ ਦਰ੍ਹਾਂ ਪੂਰੇ ਦੇਸ਼ ਨਾਲੋਂ ਸਭ ਤੋਂ ਜਿਆਦਾ ਹਨ, ਜਿਸ ਕਾਰਨ ਇਥੇ ਹਰਇੱਕ ਚੀਜ਼ ਵੀ ਮਹਿੰਗੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਇਨਾਂ ਲੋਕ ਮਾਰੂ ਨੀਤੀਆਂ ਕਾਰਨ ਬੁਰ੍ਹੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਵਿਧਾਨ ਸਭਾ ਚੋਣਾਂ ਅੰਦਰ ਇਸ ਦਾ ਬਦਲਾ ਜਰੂਰ ਲੈਣਗੇ ।

LEAVE A REPLY