4ਪੰਚਕੁਲਾ: ਡੇਰਾ ਸਿਰਸਾ ਮੁਖੀ ਦੇ ਖਿਲਾਫ ਚੱਲ ਰਹੇ ਸਾਧਵੀ ਸ਼ਰੀਰਕ ਸ਼ੋਸਣ ਮਾਮਲੇ ‘ਤੇ ਸੀਬੀਆਈ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੇਗਾ। ਪਿਛਲੀ ਸੁਣਵਾਈ ਦੌਰਾਨ ਡੇਰਾ ਮੁਖੀ ਦੇ ਵਕੀਲ ਨੇ ਅਦਲਾਤ ‘ਚ ਸੀਬੀਆਈ ਵੱਲੋਂ ਦਾਇਰ ਕੀਤੇ ਜਵਾਬ ‘ਤੇ ਬਹਿਸ ਕੀਤੀ ਸੀ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਆਪਣੇ ਜਵਾਬ ‘ਚ ਉਨ੍ਹਾਂ 2 ਜਾਂਚ ਅਧਿਕਾਰੀਆਂ ਵੱਲੋਂ ਪੀੜਤ ਸਾਧਵੀਆਂ ਦੇ ਲਏ ਬਿਆਨ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ।
ਡੇਰਾ ਮੁਖੀ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੀਬੀਆਈ ਨੇ ਮਾਮਲੇ ਵਿੱਚ ਦੋ ਜਾਂਚ ਅਧਿਕਾਰੀਆਂ ਦੇ ਬਿਆਨ ਦਰਜ ਨਹੀਂ ਕੀਤੇ। ਇਨ੍ਹਾਂ ਅਧਿਕਾਰੀਆਂ ਨੇ ਹੀ ਪੀੜਤ ਸਾਧਵੀਆਂ ਦੇ ਬਿਆਨ ਦਰਜ ਕੀਤੇ ਸਨ। ਦਾਅਵਾ ਕੀਤਾ ਗਿਆ ਹੈ ਕਿ ਬਿਆਨ ਵਿੱਚ ਰੇਪ ਦੀ ਗੱਲ ਹੀ ਨਹੀਂ ਸੀ। ਸੀਬੀਆਈ ਨੇ ਕਿਹਾ ਕਿ ਕੇਸ ਨੂੰ ਲਟਕਾਉਣ ਲਈ ਅਜਿਹੀਆਂ ਪਟੀਸ਼ਨਾਂ ਪਾਈਆਂ ਜਾ ਰਹੀਆਂ ਹਨ। ਜਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਖਿਲਾਫ ਇੱਕ ਗੁੰਮਨਾਮ ਚਿੱਠੀ ਰਾਹੀਂ ਰੇਪ ਸਮੇਤ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਮਾਮਲੇ ਦੀ ਲੰਬੀ ਜਾਂਚ ਤੋਂ ਬਾਅਦ ਸੀਬੀਆਈ ਨੇ ਇਹ ਮਾਮਲਾ ਦਰਜ ਕੀਤਾ ਸੀ। ਡੇਰਾ ਮੁਖੀ ਖਿਲਾਫ ਰੇਪ ਸਮੇਤ 2 ਕਤਲ ਦੇ ਮਾਮਲਿਆਂ ‘ਚ ਵੀ ਸੁਣਵਾਈ ਚੱਲ ਰਹੀ ਹੈ।

LEAVE A REPLY