1ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਪੰਜਾਬ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਸੋਮਵਾਰ ਨੂੰ ਆਉਣ ਦੀ ਸੰਭਾਵਨਾ ਹੈ। ਪਾਰਟੀ ਦੀ ਪੰਜ ਮੈਂਬਰੀ ਸਕਰੀਨਿੰਗ ਕਮੇਟੀ ਨੇ ਉਮੀਦਵਾਰਾਂ ਦਾ ਨਾਮ ਉੱਤੇ ਮੋਹਰ ਲੱਗਾ ਦਿੱਤੀ ਹੈ ਜਿਸ ਨੂੰ ਅੰਤਿਮ ਰੂਪ ਦਿੱਲੀ ਵਿੱਚ ਪੀਏਸੀ ਦੀ ਮੀਟਿੰਗ ਦੌਰਾਨ ਦਿੱਤਾ ਜਾਵੇਗਾ। ਪਹਿਲੀ ਸੂਚੀ ਵਿੱਚ 20 ਤੋਂ 25 ਉਮੀਦਵਾਰਾਂ ਨੂੰ ਟਿਕਟ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਪਾਰਟੀ ਦੀ ਪੰਜ ਮੈਂਬਰੀ ਸਕਰੀਨਿੰਗ ਕਮੇਟੀ ਜਿਸ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਦੁਰਗੇਸ਼ ਪਾਠਕ, ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਸਾਂਸਦ ਭਗਵੰਤ ਮਾਨ ਅਤੇ ਪ੍ਰੋਫੈਸਰ ਸਾਧੂ ਸਿੰਘ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਾਮਾਂ ਉੱਤੇ ਚਰਚਾ ਕੀਤੀ ਅਤੇ ਇਸ ਨੂੰ ਅੰਤਿਮ ਮਨਜ਼ੂਰੀ ਲਈ ਦਿੱਲੀ ਭੇਜਿਆ।
ਪੀਏ ਸੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 12 ਦਿਨਾਂ ਲਈ ਮੈਡੀਟੇਸ਼ਨ ਉੱਤੇ ਜਾ ਰਹੇ ਹਨ ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਉਮੀਦਵਾਰਾਂ ਦੀ ਸੂਚੀ ਉੱਤੇ ਫ਼ੈਸਲਾ ਪਹਿਲਾਂ ਹੀ ਲੈ ਲਿਆ ਜਾ ਸਕਦਾ ਹੈ।

LEAVE A REPLY