2ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨ ਕਰਨ ਦੀ ਹਾਈ ਕਮਾਨ ਨੂੰ ਕੀਤੀ ਗਈ ਅਪੀਲ ਉਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਘੇਰ ਲਿਆ ਹੈ। ਆਪ ਦੇ ਬੁਲਾਰੇ ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਕਰਨ ਦੀ ਇੱਛਾ ਜ਼ਾਹਰ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਮਹਿਜ਼ ਮੁੱਖ ਮੰਤਰੀ ਬਣਨ ਲਈ ਹੱਥ-ਪੈਰ ਮਾਰ ਰਹੇ ਹਨ।
ਖਹਿਰਾ ਨੇ ਦੋਸ਼ ਲਾਇਆ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਕਿ ਮੁੱਖ ਮੰਤਰੀ ਬਣਨ ਦੇ ਲੋਭ ਨੂੰ ਪੂਰਾ ਕਰਨ ਲਈ ਕੈਪਟਨ ਨੇ ਆਪਣੀ ਹੀ ਪਾਰਟੀ ਦੀਆਂ ਬਾਹਾਂ ਮਰੋੜਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਖੁਦ ਮੰਨ ਚੁੱਕੇ ਹਨ ਕਿ ਜੇ ਪਾਰਟੀ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਨਾ ਕਰਦੀ ਤਾਂ ਉਨ੍ਹਾਂ ਨੇ ਨਵੀਂ ਪਾਰਟੀ ਬਣਾਉਣ ਲਈ ਕਾਂਗਰਸ ਛੱਡਣ ਦਾ ਮਨ ਬਣਾ ਲਿਆ ਸੀ।
ਖਹਿਰਾ ਨੇ ਆਖਿਆ ਕਿ ਕੈਪਟਨ ਦੇ ਸਿਆਸੀ ਸਫਰ ਤੋਂ ਸਾਫ ਹੈ ਕਿ ਉਹ (ਕੈਪਟਨ) ਜਿੱਤ ਕੇ ਮਹਿਜ਼ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਣ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਨ੍ਹਾਂ ਕਦੇ ਵੀ ਜ਼ਿੰਮੇਵਾਰ ਵਿਰੋਧੀ ਆਗੂ ਦੀ ਭੂਮਿਕਾ ਅਦਾ ਨਹੀਂ ਕੀਤੀ। ਉਹਨਾਂ ਆਖਿਆ ਕਿ ਉਹ ਸਾਲ 2007-2014 ਤੱਕ ਪਟਿਆਲਾ ਤੋਂ ਵਿਧਾਇਕ ਹੁੰਦਿਆਂ ਵਿਧਾਨ ਸਭਾ ਤੋਂ ਮੁਕੰਮਲ ਗਾਇਬ ਰਹੇ ਸਨ ਅਤੇ ਹੁਣ ਲੋਕ ਸਭਾ ਵਿੱਚ ਪਾਰਟੀ ਦੇ ਉਪ-ਨੇਤਾ ਵਜੋਂ ਵੀ ਉਨ੍ਹਾਂ ਦੀ ਕਾਰਗੁਜ਼ਾਰੀ ਜ਼ੀਰੋ ਹੈ। ਉਨ੍ਹਾਂ ਕੈਪਟਨ ਤੋਂ ਸਪੱਸ਼ਟੀਕਰਨ ਮੰਗਿਆ ਕਿ ਕੀ ਸਾਲ 2017 ਦੀਆਂ ਚੋਣਾਂ ਹਾਰਨ ਤੋਂ ਬਾਅਦ ਉਹ ਸਿਆਸਤ ਤੋਂ ਭੱਜਣ ਦੀ ਥਾਂ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣਗੇ

LEAVE A REPLY