9ਟੋਰਾਂਟੋ :  ਐਤਵਾਰ ਨੂੰ ਸ਼ਹਿਰ ਦੇ ਡਾਊਨਟਾਊਨ ਇਲਾਕੇ ‘ਚ ਹੋਈ ਗੋਲੀਬਾਰੀ ‘ਚ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਡੁੰਡਾਸ ਸਟਰੀਟਸ ਦੇ ਨਜ਼ਦੀਕ ਤੜ੍ਹਕੇ 1.30 ਵਜੇ ਵਾਪਰੀ। ਪੁਲਸ ਨੇ ਦੱਸਿਆ ਜ਼ਖ਼ਮੀ ਨੌਜਵਾਨਾਂ ਦੀ ਉਮਰ ਕ੍ਰਮਵਾਰ 21 ਸਾਲ ਅਤੇ 24 ਹੈ। ਪੁਲਸ ਦਾ ਕਹਿਣਾ ਹੈ ਅਜੇ ਤੱਕ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀਬਾਰੀ ਦੀ ਇਸ ਵਾਰਦਾਤ ਨੂੰ ਕਿਸ ਵਲੋਂ ਅੰਜਾਮ ਦਿੱਤਾ ਗਿਆ ਅਤੇ ਉਸ ਵਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY