2ਜਲਾਲਾਬਾਦ/ਚੰਡੀਗਡ਼  : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਸੂਬੇ ਦੇ ਕਿਸੇ ਵੀ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾ ਕੇ ਇਲਾਜ ਕਰਨ ਲਈ ਤਿਆਰ ਹੈ। ਜ਼ਿਕਰਯੋਗ ਹੈ ਭਗਵੰਤ ਮਾਨ ਦੇਕਥਿਤ ਤੌਰ ‘ਤੇ ਸੰਸਦ ਭਵਨ ਵਿਚ ਸ਼ਰਾਬ ਪੀ ਕੇ ਆਉਣ ਦੀਆਂ ਖਬਰਾਂ ਤੋਂ ਬਾਅਦ ਬੀਤੇ ਕੱਲ੍ਹ ਕੁਝ ਲੋਕ ਸਭਾ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਉਸ ਨੂੰ ਇਲਾਜ ਲਈ ਕਿਸੇ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਜਾਵੇ।
ਇੱਥੇ ਜਲਾਲਾਬਾਦ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿਐਸਵਾਈਐਲ ਦੇ ਗੰਭੀਰ ਮੁੱਦੇ ‘ਤੇ ਕਾਂਗਰਸ ਵੱਲੋਂ ਆਲ ਪਾਰਟੀ ਮੀਟਿੰਗ ਦੀ ਮੰਗ ਹਾਸੋਹੀਣੀ ਜਾਪਦੀ ਹੈ ਕਿਉਂ ਕਿ ਇਸ ਮੁੱਦੇ ‘ਤੇ ਪੰਜਾਬਦੀਆਂ ਜਡ਼੍ਹਾਂ ਪੁੱਟਣ ਦੀ ਸ਼ੁਰੂਆਤ ਕਾਂਗਰਸ ਵੱਲੋਂ ਹੀ ਕੀਤੀ ਗਈ ਸੀ ਅਤੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਕਾਂਗਰਸੀਆਂ ਵੱਲੋਂ ਹੀ ਮਤਰੇਆਂਸਲੂਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬਵਾਸੀ ਇਹ ਕਦੇ ਵੀ ਨਹੀਂ ਭੁੱਲ ਸਕਦੇ ਕਿ ਕਪੂਰੀ ਵਿਖੇ 1982 ਵਿਚ ਜਦੋਂ ਉਸ ਸਮੇਂ ਦੀਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਸਵਾਈਐਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇਗਾਂਧੀ ਦਾ ਜ਼ੋਰ-ਸ਼ੋਰ ਨਾਲ ਸਵਾਗਤ ਕੀਤਾ ਸੀ। ਕਾਂਗਰਸ ‘ਤੇ ਵਾਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਟਿਕਟਾਂ ਦੇਣਦੀ ਪਾਰਟੀ ਕੋਈ ਵੀ ਪ੍ਰਕਿਰਿਆ ਚੁਣ ਲਵੇ, ਪੂਰੀ ਤਰ੍ਹਾਂ ਨਾਲ ਡੁੱਬ ਚੁੱਕੀ ਅਤੇ ਨਿਰਾਸ਼ਾ ਦੇ ਆਲਮ ਵਿਚ ਪੁੱਜੀ ਹੋਈ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹੋਣ ਵਾਲੀ ਹਾਰ ਨੂੰ ਕੋਈ ਨਹੀਂ ਬਚਾ ਸਕਦਾ ਅਤੇ ਪੰਜਾਬ ਵਿਚੋਂ ਕਾਂਗਰਸ ਦਾ ਪੂਰਣ ਸਫਾਇਆ ਹੋ ਕੇ ਹੀ ਰਹੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ 9 ਸਾਲਾਂ ਵਿਚ ਕੀਤੇ ਰਿਕਾਰਡ ਵਿਕਾਸ ਅਤੇ ਖੁਸ਼ਹਾਲੀ ਨੂੰ ਵੇਖ ਚੁੱਕੇ ਹਨ ਅਤੇ ਆਰਥਿਕ, ਸਮਾਜਿਕ ਤੇ ਸੱਭਿਆਚਾਰਕ ਖੇਤਰਾਂ ਵਿਚ ਹੋਈ ਚਹੁੰਮੁਖੀ ਤਰੱਕੀ ਦੇ ਸਿੱਟੇ ਵੱਜੋਂ ਪੰਜਾਬ ਦੇ ਲੋਕ ਤੀਜੀ ਵਾਰ ਵੀ ਅਕਾਲੀ-ਭਾਜਪਾਸਰਕਾਰ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਦੇਣਗੇ। ਇਸ ਤੋਂ ਪਹਿਲਾਂ ਉਨ੍ਹਾਂ ਜਲਾਲਾਬਾਦ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਦੂਜੇ ਦਿਨ 15 ਪੰਚਾਇਤਾਂ ਨੂੰ 12 ਕਰੋਡ਼ ਰੁਪਏ ਤੋਂਜ਼ਿਆਦਾ ਦੀਆਂ ਵਿਕਾਸ ਗ੍ਰਾਂਟਾਂ ਵਾਟਰ ਸਪਲਾਈ, ਸੀਸੀ ਫਲੋਰਿੰਗ, ਜਿੰਮ ਤੇ ਖੇਡ ਕਿੱਟਾਂ, ਧਰਮਸ਼ਾਲਾਵਾਂ ਦੇ ਨਿਰਮਾਣ, ਸੋਲਰ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ।

LEAVE A REPLY