8ਨਵੀਂ ਦਿੱਲੀ  : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਮੌਜੂਦਾ ਮਾਨਸੂਨ ਸੈਸ਼ਨ ਵਿਚ ਸ਼ਾਮਿਲ ਨਹੀਂ ਹੋ ਸਕਣਗੇ ਕਿਉਂਕਿ ਭਗਵੰਤ ਮਾਨ ਦੇ ਵੀਡੀਓ ਵਿਵਾਦ ਦੀ ਜਾਂਚ ਕਰ ਰਹੀ ਕਮੇਟੀ ਦਾ ਕਾਰਜਕਾਲ ਦੋ ਹਫਤਿਆਂ ਤੱਕ ਹੋਰ ਵਧਾ ਦਿੱਤਾ ਗਿਆ ਹੈ| ਇਸ ਸਬੰਧੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦੀ ਜਾਂਚ ਮੁਕੰਮਲ ਨਹੀਂ ਹੋ ਜਾਂਦੀ ਉਦੋਂ ਤੱਕ ਭਗਵੰਤ ਮਾਨ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਸ਼ਾਮਿਲ ਨਹੀਂ ਹੋ ਸਕਣਗੇ| ਜ਼ਿਕਰਯੋਗ ਹੈ ਕਿ ਮਾਨਸੂਨ ਸੈਸ਼ਨ 12 ਅਗਸਤ ਤੱਕ ਚੱਲੇਗਾ

LEAVE A REPLY