7ਗਾਂਧੀਨਗਰ :  ਗੁਜਰਾਤ ਦੇ ਨਵੇਂ ਮੁੱਖ ਮੰਤਰੀ ਦੇ ਤੌਰ ‘ਤੇ ਕੱਲ੍ਹ ਯਾਨੀ ਐਤਵਾਰ ਨੂੰ ਸਹੁੰ ਚੁੱਕਣ ਜਾ ਰਹੇ ਵਿਜੇ ਰੁਪਾਣੀ ਨੇ ਅੱਜ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰੁਪਾਣੀ ਜੋ ਵਧਦੀ ਉਮਰ ਦਾ ਹਵਾਲਾ ਦਿੰਦੇ ਹੋਏ ਅਹੁਦਾ ਛੱਡਣ ਵਾਲੀ ਸੂਬੇ ਦੀ ਪਹਿਲੀ ਮੁੱਖ ਮੰਤਰੀ ਸ਼੍ਰੀਮਤੀ ਆਨੰਦੀ ਦਾ ਸਥਾਨ ਲੈਣਗੇ, ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਅੱਜ ਆਪਣਾ ਤਿਆਗ ਪੱਤਰ ਪਾਰਟੀ ਦੇ ਰਾਸ਼ਟਰੀ ਮੁਖੀ ਅਮਿਤ ਸ਼ਾਹ ਨੂੰ ਸੌਂਪ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਉਹ ਸੂਬਾ ਮੁਖੀ ਦੀ ਜ਼ਿੰਮੇਵਾਰੀ ਦੇਣ ਲਈ ਪਾਰਟੀ ਦੇ ਲੀਡਰਸ਼ਿਪ ਦੇ ਧੰਨਵਾਦੀ ਹਨ ਅਤੇ ਇਸ ਜ਼ਿੰਮੇਵਾਰੀ ਨੂੰ ਉਨ੍ਹਾਂ ਨੇ ਵਧੀਆ ਤਰੀਕੇ ਨਾਲ ਨਿਭਾਉਣ ਦੀ ਕੋਸ਼ਿਸ਼ ਕੀਤੀ। ਉਹ ਆਪਣੇ ਕਾਰਜਕਾਲ ਦੌਰਾਨ ਪਾਰਟੀ ਵਰਕਰਾਂ ਤੋਂ ਮਿਲੇ ਸਹਿਯੋਗ ਲਈ ਵੀ ਧੰਨਵਾਦੀ ਹਨ। ਇਕ ਸਵਾਲ ਦੇ ਉੱਤਰ ‘ਚ ਉਨ੍ਹਾਂ ਨੇ ਕਿਹਾ ਕਿ ਮਹਾਤਮਾ ਮੰਦਰ ‘ਚ ਹੋਣ ਵਾਲੇ ਉਨ੍ਹਾਂ ਦੇ ਸਹੁੰ ਚੁੱਕ ਸਮਾਰੋਹ ‘ਚ ਕਿਹੜੇ ਮੰਤਰੀ ਵੀ ਸਹੁੰ ਚੁੱਕਣਗੇ ਅਤੇ ਕਿਹੜੇ ਵੱਡੇ ਮਹਿਮਾਨਾਂ ਨੂੰ ਸੱਦਾ ਦਿੱਤਾ ਜਾਣਾ ਹੈ ਆਦਿ ਵਿਸ਼ਿਆਂ ‘ਤੇ ਵੀ ਵਿਚਾਰ ਜਾਰੀ ਹੈ। ਤੁਹਾਨੂੰ ਦੱਸ ਦਈਏ ਆਨੰਦੀਬੇਨ ਮੰਤਰੀਮੰਡਲ ਦੇ ਵਿਸਥਾਰ ਦੌਰਾਨ ਇਸ ‘ਚ ਟਰਾਂਸਪੋਰਟ ਅਤੇ ਜਲ ਸਪਲਾਈ ਮੰਤਰੀ ਦੇ ਤੌਰ ‘ਤੇ ਸ਼ਾਮਲ ਕੀਤੇ ਗਏ ਰੁਪਾਣੀ ਨੂੰ ਬਾਅਦ ‘ਚ ਪਾਰਟੀ ਦੇ ਸੂਬਾ ਮੁਖੀ ਦਾ ਚਾਰਜ ਵੀ ਦਿੱਤਾ ਗਿਆ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਨਵੇਂ ਸੂਬਾ ਮੁਖੀ ਦੇ ਤੌਰ ‘ਤੇ ਰਾਜਕੋਟ ਅਤੇ ਸਾਬਕਾ ਕੇਂਦਰੀ ਮੰਤਰੀ ਮੋਹਨ ਕੁੰਡਾਰੀਆ, ਜਿਨ੍ਹਾਂ ਨੂੰ ਮੋਦੀ ਮੰਤਰੀਮੰਡਲ ਦੇ ਹਾਲੀਆ ਵਿਸਥਾਰ ਦੌਰਾਨ ਬਾਹਰ ਕਰ ਦਿੱਤਾ ਗਿਆ ਸੀ, ਉਨ੍ਹਾਂ ਦਾ ਨਾਂ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ।

LEAVE A REPLY