5ਵਿਜੇਵਾੜਾ : ਸੂਚਨਾ ਅਤੇ ਪ੍ਰਸਾਰਣ ਮੰਤਰੀ ਵੈਂਕੇਈਆ ਨਾਇਡੂ ਨੇ ਐਤਵਾਰ ਨੂੰ ਕਿਹਾ ਕਿ ਆਂਧਰਾ ਪ੍ਰਦੇਸ਼ ਤੋਂ ਇਲਾਵਾ ਨੌ ਹੋਰ ਸੂਬਿਆਂ ਨੇ ਵਿਸ਼ੇਸ਼ ਸੂਬੇ ਦਾ ਦਰਜਾ ਦਿੱਤੇ ਜਾਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਨਾਇਡੂ ਨੇ ਸਮੀਪਸਥ ਅਟਕੁਰੂ ਪਿੰਡ ‘ਚ ਪੱਤਰਕਾਰਾਂ ਨੂੰ ਕਿਹਾ ਕਿ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿੱਤੇ ਜਾਣ ਦੇ ਮੁੱਦੇ ‘ਤੇ ਸੰਸਦ ‘ਚ ਹੋਈ ਚਰਚਾ ਦੌਰਾਨ ਨੌ ਸੂਬਿਆਂ ਨੇ ਵੀ ਇਹ ਦਰਜਾ ਦਿੱਤੇ ਜਾਣ ਦੀ ਮੰਗ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਨੌ ਸੂਬਿਆਂ ਦੇ ਮੁੱਖ-ਮੰਤਰੀਆਂ ਨੇ ਵਿਸ਼ੇਸ਼ ਸੂਬੇ ਦੇ ਦਰਜੇ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਖਤ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੂਬੇ ਦਾ ਦਰਜਾ ਸਮੱਸਿਆਵਾਂ ਦਾ ਹੱਲ ਨਹੀਂ ਹੈ ਅਤੇ ਨਾ ਹੀ ਉਹ ਸੂਬੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸੁਲਝਾ ਦੇਣ ਵਾਲੀ ਸੰਜੀਵਨੀ ਹੈ। ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦੇ ਦਰਜੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ 14ਵੇਂ ਵਿੱਤ ਆਯੋਗ ਨੇ ਆਪਣੀ ਸਿਫਾਰਸ਼ ਵਿੱਤੀ ਕਮੀ ਦੀ ਗੱਲ ਕਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਇੱਥੋਂ ਦੇ ਮੁੱਖ-ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੂੰ ਕੇਂਦਰ ਦੇ ਰੁਖ ਤੋਂ ਜਾਣੂ ਕਰਵਾਇਆ ਹੈ।

LEAVE A REPLY