4ਟੋਫੀਨੋ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸੋਮਵਾਰ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਟੋਫੀਨੋ ਦੇ ਦੌਰਾ ਕੀਤਾ ਗਿਆ। ਇਸ ਮੌਕੇ ਇਹ ਲੋਕ ਆਪਣਾ ਇੱਕ ਰਿਵਾਇਤੀ ਸਮਾਰੋਹ ਮਨਾ ਰਹੇ ਸਨ ਅਤੇ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਆਪਣੇ ਇਲਾਕੇ ‘ਚ ਦੇਖ ਕੇ ਇਹ ਲੋਕ ਬਿਲਕੁਲ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਯਕੀਨ ਨਹੀਂ ਹੋ ਰਿਹਾ ਸੀ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਇਸ ਤਰ੍ਹਾਂ ਉਨ੍ਹਾਂ ਦੇ ਵਿਚਕਾਰ ਹਨ। ਪ੍ਰਧਾਨ ਮੰਤਰੀ ਆਪਣੇ ਦੋ ਬੱਚਿਆਂ ਨੂੰ ਨਾਲ ਲੈ ਕੇ ਇੱਥੇ ਪਹੁੰਚੇ ਸਨ। ਟਰੂਡੋ 45 ਮਿੰਟ ਤੱਕ ਇੱਥੇ ਰੁਕੇ ਅਤੇ ਉਨ੍ਹਾਂ ਵਲੋਂ ਇਸ ਸਮਾਰੋਹ ਦਾ ਖ਼ੂਬ ਆਨੰਦ ਵੀ ਮਾਣਿਆ ਗਿਆ।
ਉੱਧਰ ਆਪਣੀ ਖ਼ੁਸ਼ੀ ਨੂੰ ਪ੍ਰਗਟ ਕਰਦਿਆਂ ਇਸ ਭਾਈਚਾਰੇ ਦੇ ਚੀਫ ਕੌਂਸਲਰ ਐਲਮਰ ਫਰੈਂਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਆਪਣੇ ਵਿਚਕਾਰ ਦੇਖ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ ਅਤੇ ਇਸ ਨੂੰ ਉਹ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦੇ। ਫਰੈਂਕ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਸਮਾਰੋਹ 10 ਦਿਨਾਂ ਤੱਕ ਚੱਲਦਾ ਹੈ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੇ ਇਲਾਕੇ ਦੇ ਬਿਲਕੁਲ ਨਜ਼ਦੀਕ ਹਨ ਤਾਂ ਉਨ੍ਹਾਂ ਨੇ ਟਰੂਡੋ ਨੂੰ ਇੱਕ ਚਿੱਠੀ ਲਿਖ ਕੇ ਇਸ ਸਮਾਰੋਹ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਫਰੈਂਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੇ ਸੱਦੇ ਨੂੰ ਕਬੂਲ ਕਰਕੇ ਉਨ੍ਹਾਂ ਦੇ ਸਮਾਰੋਹ ‘ਚ ਸ਼ਾਮਲ ਹੋਏ ਅਤੇ ਇਸ ਗੱਲ ਲਈ ਉਹ ਪ੍ਰਧਾਨ ਮੰਤਰੀ ਦਾ ਦਿਲੋਂ ਧੰਨਵਾਦ ਕਰਦੇ ਹਨ।

LEAVE A REPLY