10ਨਵੀਂ ਦਿੱਲੀ : ਜੇ.ਐੱਨ.ਯੂ. ਨੇ ਵਿਦਿਆਰਥੀ ਸੰਘ ਦੇ ਚੇਅਰਮੈਨ ਕਨ੍ਹਈਆ ਕੁਮਾਰ ਨੂੰ ਦਿੱਤਾ ਗਿਆ ਨਿੱਜੀ ਸੁਰੱਖਿਆ ਕਵਰ ਵਾਪਸ ਲੈ ਲਿਆ ਹੈ। ਕਨ੍ਹਈਆ ਦੇਸ਼ਧ੍ਰੋਹ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਹੈ। ਯੂਨੀਵਰਸਿਟੀ ਨੇ ਕੁਮਾਰ ਨੂੰ ਇਕ ਨੋਟਿਸ ਭੇਜ ਕੇ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ‘ਤੇ 5 ਲੱਖ ਰੁਪਏ ਖਰਚ ਹੋ ਚੁੱਕੇ ਹਨ ਅਤੇ ਇਸ ਰਕਮ ਦੀ ਮਨਜ਼ੂਰੀ ਤੋਂ ਬਾਅਦ ਹੀ ਇਹ ਵਿਵਸਥਾ ਜਾਰੀ ਰੱਖੀ ਜਾ ਸਕਦੀ ਹੈ।
ਯੂਨੀਵਰਸਿਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,”ਹਾਈ ਕੋਰਟ ਦੇ ਆਦੇਸ਼ ‘ਤੇ ਦਿੱਲੀ ਪੁਲਸ ਕਨ੍ਹਈਆ ਨੂੰ ਪਹਿਲਾਂ ਤੋਂ ਹੀ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ, ਇਸ ਲਈ ਕੈਂਪਸ ‘ਚ ਨਿੱਜੀ ਸੁਰੱਖਿਆ ਦੀ ਲੋੜ ਘੱਟ ਹੀ ਹੈ।” ਉਨ੍ਹਾਂ ਨੇ ਕਿਹਾ,”ਕੁਲਪਤੀ ਨੇ ਇਹ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਅਤੇ ਮੁੱਖ ਸੁਰੱਖਿਆ ਅਧਿਕਾਰੀ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ। ਯੂਨੀਵਰਸਿਟੀ ਇਕ ਨੌਜਵਾਨ ਦੀ ਨਿੱਜੀ ਸੁਰੱਖਿਆ ਲਈ ਇੰਨਾ ਖਰਚ ਨਹੀਂ ਚੁੱਕ ਸਕਦੀ।” ਸੰਸਦ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਨੂੰ ਫਾਂਸੀ ਦਿੱਤੇ ਜਾਣ ਦੇ ਖਿਲਾਫ ਕੈਂਪਸ ‘ਚ ਇਕ ਪ੍ਰੋਗਰਾਮ ਨੂੰ ਲੈ ਕੇ ਦੇਸ਼ਧ੍ਰੋਹ ਦੇ ਦੋਸ਼ ‘ਚ ਕਨ੍ਹਈਆ ਨੂੰ ਇਸ ਸਾਲ ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਪ੍ਰੋਗਰਾਮ ‘ਚ ਕਥਿਤ ਤੌਰ ‘ਤੇ ਦੇਸ਼ ਵਿਰੋਧੀ ਨਾਅਰੇਬਾਜ਼ੀ ਹੋਈ ਸੀ।

LEAVE A REPLY