5ਬਠਿੰਡਾ: “ਪੰਜਾਬ ਵਿੱਚ ਵਧ ਰਹੀ ਗੈਂਗਵਾਰ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਹੱਥ ਹੈ। ਇਹ ਵਿਦੇਸ਼ੀ ਏਜੰਸੀ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ।” ਇਹ ਦਾਅਵਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਸੁਖਬੀਰ ਬਾਦਲ ਮੁਕਤਸਰ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਵਿੱਚ ਆਏ ਸਨ। ਇਸ ਮੌਕੇ ਪੱਤਰਕਾਰਾਂ ਨੇ ਜਦੋਂ ਉਨ੍ਹਾਂ ਨੂੰ ਤਰਨ ਤਾਰਨ ਵਿੱਚ ਹੋਈ ਗੈਂਗਵਾਰ ਬਾਰੇ ਪੁੱਛਿਆ ਤਾਂ ਸੁਖਬੀਰ ਨੇ ਇਸ ਪਿੱਛੇ ਵੀ ISI ਦਾ ਹੱਥ ਹੋਣ ਦਾ ਦਾਅਵਾ ਕੀਤਾ। ਸੁਖਬੀਰ ਨੇ ਕਿਹਾ ਕਿ RSS ਦੇ ਲੀਡਰ ਜਗਦੀਸ਼ ਗਗਨੇਜਾ ‘ਤੇ ਹਮਲਾ ਵੀ ISI ਨੇ ਕਰਵਾਇਆ ਹੈ। ਵਿਦੇਸ਼ੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਫੜਨਗੇ ਤੇ ਇਹ ਬਦਮਾਸ਼ੀ ਪੰਜਾਬ ਵਿੱਚ ਨਹੀਂ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦੇ ਦਿੱਤੀ ਹੈ। ਸੁਖਬੀਰ ਨੇ ਕਿਹਾ ਕਿ ਜਿਵੇਂ ISI ਜੰਮੂ-ਕਸ਼ਮੀਰ ਦਾ ਮਾਹੌਲ ਵਿਗਾੜ ਰਹੀ ਹੈ, ਉਸੇ ਤਰਜ਼ ‘ਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

LEAVE A REPLY