7ਲੁਧਿਆਣਾ: ਗਊ ਰੱਖਿਅਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੀ.ਐਮ. ਮੋਦੀ ਦੇ ਬਿਆਨ ਤੋਂ ਬਾਅਦ ਜਿੱਥੇ ਗਊ ਰੱਖਿਅਕਾਂ ਦੀ ਧੱਕੇਸ਼ਾਹੀ ਖਿਲਾਫ ਕਾਰਵਾਈ ਸ਼ੁਰੂ ਹੋਈ ਹੈ। ਉੱਥੇ ਹੀ ਇਨ੍ਹਾਂ ਰੱਖਿਅਕਾਂ ਦੀ ਧੱਕੇਸ਼ਾਹੀ ਖਿਲਾਫ ਪ੍ਰਦਰਸ਼ਨ ਵੀ ਸ਼ੁਰੂ ਹੋ ਗਏ ਹਨ। ਲੁਧਿਆਣਾ ਦੇ ਜਗਰਾਓਂ ‘ਚ ਅੱਜ ਵੱਡੀ ਗਿਣਤੀ ਕਿਸਾਨਾਂ ਤੇ ਡੇਅਰੀ ਮਾਲਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੇ ਘਰ ਗਾਵਾਂ ਬੰਨ੍ਹ ਕੇ ਰੋਸ ਵਿਖਾਵਾ ਕੀਤਾ। ਮੰਗ ਹੈ ਕਿ ਗਊ ਰੱਖਿਆ ਦੇ ਨਾਮ ‘ਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਇਹਨਾਂ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਲੁਧਿਆਣਾ ਦੇ ਜਗਰਾਓਂ ‘ਚ ਗਊ ਪਾਲਣ ਦਾ ਕਾਰੋਬਾਰ ਕਰਨ ਵਾਲੇ ਕਿਸਾਨ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਦਾ ਇਲਜ਼ਾਮ ਹੈ ਕਿ ਨਕਲੀ ਗਊ ਰੱਖਿਅਕਾਂ ਦੇ ਚੱਲਦੇ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੇ ਚੱਲਦੇ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਆ ਰਹੇ ਹਨ। ਅੱਜ ਮਜਬੂਰਨ ਇਨ੍ਹਾਂ ਨੂੰ ਸੜਕਾਂ ‘ਤੇ ਉਤਰਨਾ ਪਿਆ ਹੈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਜੇਕਰ ਸਰਕਾਰ ਇਨ੍ਹਾਂ ਦੀ ਮਦਦ ਨਹੀਂ ਕਰ ਸਕਦੀ ਤਾਂ ਫਿਰ ਗਾਵਾਂ ਨੂੰ ਸਰਕਾਰ ਖੁਦ ਹੀ ਸੰਭਾਲ ਲਵੇ।
ਇਸ ਪ੍ਰਦਰਸ਼ਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਐਸ.ਆਰ. ਕਲੇਰ ਨੇ ਡੇਅਰੀ ਕਾਰੋਬਾਰੀਆਂ ਦੀਆਂ ਇਨ੍ਹਾਂ ਮੰਗਾਂ ਨੂੰ ਹਾਈਕਮਾਂਡ ਤੱਕ ਭੇਜਣ ਦੀ ਗੱਲ ਕਹੀ ਹੈ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਲੋੜੀਂਦੇ ਕਦਮ ਚੁੱਕੇ ਜਾਣਗੇ।

LEAVE A REPLY