1ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਪੁੱਛਿਆ ਕਿ ਉਹ ਦੱਸਣ ਕਿ ਬੈਂਕ ਆਫ ਜਾਪਾਨ ਤੋਂ ਅੰਮ੍ਰਿਤਸਰ ‘ਚ ਸੀਵਰੇਜ ਪਾਉਣ ਲਈ ਲਏ ਗਏ 600 ਕਰੋੜ ਰੁਪਏ ਦੇ ਫੰਡਾਂ ਦਾ ਕੀ ਬਣਿਆ? ਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਦੇ ਦਿਨਾਂ ‘ਚ ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਰੋਜ਼ਾਨਾ ਸੜਕਾਂ ‘ਤੇ ਜਮ੍ਹਾ ਹੋ ਰਹੇ ਪਾਣੀ ਤੋਂ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਗੁਰੂ ਕੀ ਨਗਰੀ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ ਕਿ ਉਸ ਪੈਸੇ ਦਾ ਕੀ ਬਣਿਆ, ਜੋ ਬੈਂਕ ਆਫ ਜਾਪਾਨ ਤੋਂ ਲਿਆ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਬਣਨ ‘ਤੇ ਇਸ ਗੱਲ ਦੀ ਜਾਂਚ ਕਰਵਾਈ ਜਾਵੇਗੀ ਕਿ ਆਖਰ ਫੰਡ ਕਿੱਥੇ ਗਏ।
ਉਨ੍ਹਾਂ ਕਿਹਾ ਕਿ ਸਰਕਾਰ ਫੰਡਾਂ ਦਾ ਗਲਤ ਇਸਤੇਮਾਲ ਕਰਨ ਲੱਗੀ ਹੋਈ ਹੈ ਤੇ ਸੰਗਤ ਦਰਸ਼ਨ ‘ਚ ਵੰਡੇ ਜਾ ਰਹੇ ਫੰਡਾਂ ਦਾ ਗਲਤ ਇਸਤੇਮਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਵਜੋਂ ਲਏ ਜਾ ਰਹੇ ਰੁਪਏ ਦਾ ਸਹੀ ਇਸਤੇਮਾਲ ਨਹੀਂ ਹੋ ਰਿਹਾ ਹੈ। ਜੇਕਰ ਫੰਡਾਂ ਦਾ ਸਹੀ ਇਸਤੇਮਾਲ ਹੋਇਆ ਹੁੰਦਾ ਤਾਂ ਅੱਜ ਅੰਮ੍ਰਿਤਸਰ ‘ਚ ਵਾਟਰ ਲਾਗਿੰਗ ਤੇ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ ਸੀ।

LEAVE A REPLY