2ਸ੍ਰੀਨਗਰ  : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜੰਮੂ ਕਸ਼ਮੀਰ ਸਮੇਤ ਸਮੁੱਚੇ ਦੇਸ਼ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ| ਦੇਸ਼ ਦੇ ਵੱਡੇ ਸ਼ਹਿਰਾਂ ਵਿਚ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ, ਇਸ ਤੋਂ ਇਲਾਵਾ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ|
ਦੂਸਰੇ ਪਾਸੇ ਜੰਮੂ ਕਸਮੀਰ ਵਿਚ ਪਿਛਲੇ ਇਕ ਮਹੀਨੇ ਤੋਂ ਤਣਾਅ ਵਾਲੀ ਸਥਿਤੀ ਬਣੀ ਹੋਏ ਹਨ ਅਤੇ ਕਈ ਥਾਵਾਂ ਤੇ ਕਰਫਿਊ ਲਾਇਆ ਗਿਆ ਹੈ| ਇਸ ਤੋਂ ਇਲਾਵਾ ਮੋਬਾਈਲ ਤੇ ਇੰਟਰਨੈਟ ਸੇਵਾਵਾਂ ਤੇ ਰੋਕ ਵੀ ਲੱਗੀ ਹੋਈ ਹੈ| ਇਸ ਸਮੇਂ ਜੰਮੂ ਕਸ਼ਮੀਰ ਦੇ 10 ਜਿਲਿਆਂ ਵਿਚ ਕਰਫਿਊ ਲੱਗਿਆ ਹੋਇਆ ਹੈ|

LEAVE A REPLY