sidhu-759ਅੰਮ੍ਰਿਤਸਰ : ਕਮਲ ਦਾ ਫੁੱਲ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜਨ ਲਈ ਤਿਆਰ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਲੋਂ ਸੋਚ-ਸਮਝ ਕੇ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਕਾਂਗਰਸ ਐਸ. ਸੀ. ਐੱਲ ਦੇ ਵਾਈਸ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਸਿੱਧੂ ਨੂੰ ਕਿਹਾ ਹੈ ਕਿ ਉਹ ‘ਆਪ’ ਜੁਆਇਨ ਕਰਨ ਤੋਂ ਪਹਿਲਾਂ ਦਿੱਲੀ ‘ਚ ਕੇਜਰੀਵਾਲ ਸਰਕਾਰ ਦੀ ਕਾਰਗੁਜ਼ਾਰੀ ‘ਤੇ ਇਕ ਝਾਤ ਜ਼ਰੂਰ ਮਾਰ ਲੈਣ। ਕਿਤੇ ਅਜਿਹਾ ਨਾ ਹੋਵੇ ਕਿ ਜਿਸ ਪੰਜਾਬ ਦੇ ਪੰਜਾਬੀਆਂ ਦੀ ਤਰਜ਼ਮਾਨੀ ਲਈ ਉਨ੍ਹਾਂ ਭਾਜਪਾ ਛੱਡੀ ਸੀ, ਉਸ ਪੰਜਾਬ ਦੀ ਬਰਬਾਦੀ ਦੇ ਜ਼ਿੰਮੇਵਾਰ ਬਣ ਜਾਣ।
ਦੱਸ ਦਈਏ ਕਿ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਵਲੋਂ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਗਈ ਗੁਪਤ ਮੀਟਿੰਗ ਨੇ ਉਨ੍ਹਾਂ ਦੇ ‘ਆਪ’ ‘ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ‘ਤੇ ਪੱਕੀ ਮੋਹਰ ਲਗਾ ਦਿੱਤੀ ਹੈ।

LEAVE A REPLY