7ਪਿੰਡ ਵਾਸੀਆਂ ‘ਚ ਰੋਸ
ਵਿਧਾਇਕ ਬਾਜਵਾ ਨੇ ਦੋਸ਼ੀਆਂ ਨੂੰ ਫੜਨ ਦੀ ਦਿੱਤੀ ਚਿਤਾਵਨੀ
ਬਟਾਲਾ :ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਪਿੰਡ ਮਰੜ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਮਿਲਣ ਨਾਲ ਪਿੰਡ ਵਾਸੀਆਂ ਵਿਚ ਰੋਸ ਫੈਲ ਗਿਆ। ਕਿਸੇ ਮੰਦੀ ਘਟਨਾ ਨਾਲ ਨਿਪਟਣ ਲਈ ਪ੍ਰਸ਼ਾਸਨ ਨੇ ਪਿੰਡ ਵਿਚ ਪੁਲਿਸ ਤਾਇਨਾਤ ਕਰ ਦਿੱਤੀ।
ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਲਗਭਗ 10 ਵਜੇ ਗੁਰਦੁਆਰਾ ਸਾਹਿਬ ਵਿਚ ਪਾਠ ਲਈ ਆਈਆਂ ਔਰਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨੇ ਫਟੇ ਹੋਏ ਦੇਖ ਕੇ ਪਿੰਡ ਦੇ ਸਰਪੰਚ ਐਡਵੋਕੇਟ ਰਾਜਿੰਦਰ ਸਿੰਘ ਨੂੰ ਸੂਚਿਤ ਕੀਤਾ। ਸਰਪੰਚ ਰਾਜਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਮਨਜੀਤ ਸਿੰਘ ਪਿਛਲੇ ਕਈ ਵਰ੍ਹਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਕਰਦੇ ਆ ਰਹੇ ਹਨ। ਸਰਪੰਚ ਨੇ ਦੱਸਿਆ ਕਿ ਸਾਡੇ ਪਿੰਡ ਵਿਚ ਕਦੇ ਕੋਈ ਅਜਿਹੀ ਘਟਨਾ ਨਹੀਂ ਹੋਈ, ਇਸ ਲਈ ਸਾਡੇ ਪਿੰਡ ਦਾ ਕੋਈ ਵੀ ਵਾਸੀ ਅਜਿਹੀ ਹਰਕਤ ਨਹੀਂ ਕਰ ਸਕਦਾ। ਪੁਲਿਸ ਤੇ ਪ੍ਰਸ਼ਾਸਨ ਅਸਲੀ ਗੁਨਾਹਗਾਰਾਂ ਨੂੰ ਜਲਦੀ ਫੜੇ।

LEAVE A REPLY