9ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ, ਪਰ ਹਾਲੇ ਉਨ੍ਹਾਂ ਨੂੰ ਆਰਾਮ ਕਰਨ ਲਈ ਕਿਹਾ ਗਿਆ ਹੈ। ਉਹ ਬੁਖ਼ਾਰ ਅਤੇ ਮੋਢੇ ਦੀ ਸੱਟ ਕਾਰਨ ਪਿਛਲੇ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਡਾਕਟਰਾਂ ਨੇ ਕਿਹਾ ਕਿ ਸ੍ਰੀਮਤੀ ਗਾਂਧੀ ਦੀ ਹਾਲਤ ਹੁਣ ਸਥਿਰ ਹੈ ਤੇ ਉਨ੍ਹਾਂ ਨੂੰ ਆਰਾਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ 3 ਅਗਸਤ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਵਾਰਾਣਸੀ ਵਿੱਚ ਰੋਡ ਸ਼ੋਅ ਦੌਰਾਨ ਸੋਨੀਆ ਗਾਂਧੀ ਦੀ ਸਿਹਤ ਖ਼ਰਾਬ ਹੋ ਗਈ ਸੀ ਤੇ 3 ਅਗਸਤ ਨੂੰ ਉਨ੍ਹਾਂ ਦੇ ਮੋਢੇ ਦਾ ਅਪਰੇਸ਼ਨ ਹੋਇਆ ਸੀ।

LEAVE A REPLY