flimy-duniya1ਨਵੀਂ ਦਿੱਲੀਂ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਕੁਝ ਦਿਨਾਂ ਪਹਿਲਾਂ ਹੀ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਅੱਜਕੱਲ ਉਹ ਐਸ਼ਵਰਿਆ ਰਾਏ ਬੱਚਨ ਦੇ ਨਕਸ਼ੇ ਕਦਮ ‘ਤੇ ਚੱਲ ਰਹੀ ਹੈ। ਇਹ ਇਸ ਦਾ ਸਬੂਤ ਹੈ ਕਿ ਉਨ੍ਹਾਂ ਨੇ ਐਸ਼ਵਰਿਆ ਵਾਂਗ ਆਪਣੀਆਂ ਅੱਖਾਂ ਦਾਨ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਖੂਬਸੂਰਤ ਦੁਨੀਆ ਨੂੰ ਦੇਖਣਾ ਇੱਕ ਵਰਦਾਨ ਹੈ, ਇਸ ਲਈ ਉਨ੍ਹਾਂ ਨੇ ਮਰਨ ਤੋਂ ਬਾਅਦ ਆਪਣੀਆਂ ਅੱਖਾਂ ਨੂੰ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਐਲਾਨ ਸਭ ਤੋਂ ਪਹਿਲਾਂ ਐਸ਼ਵਰਿਆ ਰਾਏ ਬੱਚਨ ਨੇ ਕੀਤਾ ਸੀ ਅਤੇ ਹੁਣ ਇਨ੍ਹਾਂ ਤੋਂ ਬਾਅਦ ਕ੍ਰਿਤੀ ਨੇ ਵੀ ਅਜਿਹਾ ਕਰਨ ਦੀ ਇੱਛਾ ਜਤਾਈ ਹੈ ਅਤੇ ਉਹ ਲੋਕਾਂ ਨੂੰ ਵੀ ਅਜਿਹਾ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ।
ਇਸ ਬਾਰੇ ਕ੍ਰਿਤੀ ਨੇ ਕਿਹਾ, ” ਮੈਂ ਪਿਛਲੇ ਕਈ ਸਾਲਾਂ ਤੋਂ ਅਜਿਹਾ ਕਰਨ ਦੀ ਇੱਛਾ ਰੱਖੀ ਹੋਈ ਹੈ। ਮੈਨੂੰ ਲੱਗਦਾ ਹੈ ਕਿ ਇਸ ਖੂਬਸੂਰਤ ਦੁਨੀਆ ਨੂੰ ਦੇਖਣਾ ਇੱਕ ਵਰਦਾਨ ਹੈ। ਇਸ ਲਈ ਮੈਨੂੰ ਖੁਸ਼ੀ ਹੋਵੇਗੀ ਜੇਕਰ ਮੇਰੀਆਂ ਅੱਖਾਂ ਮੇਰੇ ਮਰਨ ਤੋਂ ਬਾਅਦ ਕਿਸੇ ਦੇ ਜੀਵਨ ‘ਚ ਉਜਾਲਾ ਕਰ ਸਕੇਂ। ਮੈਨੂੰ ਲੱਗਦਾ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਆਪਣੀਆਂ ਅੱਖਾਂ ਦਾਨ ਕਰਨੀਆਂ ਚਾਹੀਦੀਆਂ ਹਨ।”

LEAVE A REPLY