6ਨਵੀਂ ਦਿੱਲੀ :  ਭਾਰਤ ਨੇ ਪਾਕਿਸਤਾਨ ਨੂੰ ਲੈ ਕੇ ਆਪਣਾ ਰੁਖ ਹੋਰ ਸਖਤ ਕਰਦੇ ਹੋਏ ਕਿਹਾ ਹੈ ਕਿ ਅਹਿਮਦ ਚੌਧਰੀ ਨੂੰ ਲਿੱਖੇ ਪੱਤਰ ‘ਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਪਾਕਿਸਤਾਨ ਦਾ ਨਾਜਾਇਜ਼ ਕਬਜ਼ਾ ਹਟਾਉਣ ਨੂੰ ਲੈ ਕੇ ਪਹਿਲੀ ਵਾਰ ਅਧਿਕਾਰਤ ਤੌਰ ‘ਤੇ ਟਿੱਪਣੀ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੇ ਇੱਥੇ ਨਿਯਮਿਤ ਬ੍ਰੀਫਿੰਗ ‘ਚ ਪਾਕਿਸਤਾਨ ਨਾਲ ਜੁੜੇ ਸਵਾਲਾਂ ‘ਤੇ ਕਿਹਾ ਕਿ ਪਾਕਿਸਤਾਨੀ ਵਿਦੇਸ਼ ਸਕੱਤਰ ਨੂੰ ਬੁੱਧਵਾਰ ਨੂੰ ਸੌਂਪੇ ਗਏ ਪੱਤਰ ‘ਚ ਡਾ. ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੂੰ ਇਸਲਾਮਾਬਾਦ ਆਉਣ ਦਾ ਸੱਦਾ ਸਵੀਕਾਰ ਹੈ ਪਰ ਉਨ੍ਹਾਂ ਨੇ ਇਹ ਵੀ ਸਾਫ ਕੀਤਾ ਹੈ ਕਿ ਗੱਲਬਾਤ ‘ਚ ਜੰਮੂ-ਕਸ਼ਮੀਰ ਦੀ ਸਥਿਤੀ ਨਾਲ ਜੁੜੇ ਅਹਿਮ ਪਹਿਲੂਆਂ ‘ਤੇ ਪਹਿਲੇ ਗੱਲ ਕੀਤੀ ਜਾਵੇਗੀ। ਵਿਦੇਸ਼ ਸਕੱਤਰ ਨੇ ਲਿਖਿਆ ਹੈ ਕਿ ਉਹ ਸ਼੍ਰੀ ਚੌਧਰੀ ਨਾਲ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਜਲਦੀ ਤੋਂ ਜਲਦੀ ਪਾਕਿਸਤਾਨ ਦਾ ਨਾਜਾਇਜ਼ ਕਬਜ਼ਾ ਹਟਾਉਣ ਨੂੰ ਲੈ ਕੇ ਗੱਲ ਕਰਨਾ ਚਾਹੁੰਦੇ ਹਨ।

LEAVE A REPLY