2ਨਵੀਂ ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਿਚ ਸ਼ਾਮਿਲ ਹੋਣ ਲਈ ਕੋਈ ਸ਼ਰਤ ਨਹੀਂ ਰੱਖੀ, ਬੱਸ ਉਹਨਾਂ ਨੂੰ ਸੋਚਣ ਲਈ ਕੁਝ ਸਮਾਂ ਚਾਹੀਦਾ ਹੈ। ਸ੍ਰੀ ਕੇਜਰੀਵਾਲ ਨੇ ਇਕ ਟਵੀਟ ਕਰਕੇ ਕਿਹਾ ਕਿ ਸਿੱਧੂ ਲਈ ਉਹਨਾਂ ਦਾ ਸਨਮਾਨ ਬਣਿਆ ਰਹੇਗਾ ਭਾਵੇਂ ਉਹ ‘ਆਪ’ ਵਿਚ ਸ਼ਾਮਿਲ ਹੋਣ ਜਾਂ ਨਾ ਹੋਣ। ਉਹਨਾਂ ਕਿਹਾ ਕਿ ਪਿਛਲੇ ਹਫਤੇ ਸਾਡੀ ਮੁਲਾਕਾਤ ਹੋਈ ਸੀ। ਕੇਜਰੀਵਾਲ ਨੇ ਕਿਹਾ ਕਿ ਇਕ ਹੋਰ ਟਵੀਟ ਕਰਦਿਆਂ ਕਿਹਾ ਕਿ ਉਹਨਾਂ ਨੇ ਕੋਈ ਸ਼ਰਤ ਨਹੀਂ ਰੱਖੀ ਹੈ, ਹਾਲਾਂਕਿ ਉਹਨਾਂ ਨੂੰ ਸੋਚਣ ਲਈ ਸਮਾਂ ਚਾਹੀਦਾ ਹੈ। ਸਾਨੂੰ ਉਸ ਦਾ ਸਨਮਾਨ ਕਰਨਾ ਚਾਹੀਦਾ ਹੈ। ਉਹ ਬਹੁਤ ਚੰਗੇ ਇਨਸਾਨ ਅਤੇ ਮਹਾਨ ਕ੍ਰਿਕਟ ਖਿਡਾਰੀ ਹਨ।
ਵਰਣਨਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਮਹੀਨੇ ਭਾਜਪਾ ਦੀ ਰਾਜਸਭਾ ਮੈਂਬਰਸ਼ਿਪ ਤੋ. ਅਸਤੀਫਾ ਦੇ ਦਿੱਤਾ ਸੀ, ਇਸ ਤੋਂ ਬਾਅਦ ਉਹਨਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦੇ ਚਰਚੇ ਹਨ।

LEAVE A REPLY