6ਨਵੀਂ ਦਿੱਲੀ  : ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਅੱਜ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ। ਹਸਪਤਾਲ ਦੇ ਡਾਕਟਰਾਂ ਮੁਤਾਬਕ ਸੋਨੀਆ ਗਾਂਧੀ ਦਾ ਮਾਮੂਲੀ ਇਲਾਜ ਕੀਤਾ ਗਿਆ, ਜੋ ਸਫਲ ਰਿਹਾ,ਜਿਸ ਤੋਂ ਬਾਅਦ ਉਹਨਾਂ ਨੂੰ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਨੇ ਕਿਹਾ ਕਿ ਸੋਨੀਆ ਗਾਂਧੀ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਨੂੰ ਡਾਕਟਰੀ ਜਾਂਚ ਲਈ ਸਰ ਗੰਗਾਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਦੇ ਵਾਰਾਣਸੀ ਦੌਰੇ ਵਿਚ ਇਕ ਰੋਡ ਸ਼ੋਅ ਦੌਰਾਨ ਬੀਮਾਰ ਹੋਣ ਕਾਰਨ ਉਹਨਾਂ ਨੂੰ ਬੀਤੇ 3 ਅਗਸਤ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਨੂੰ 14 ਅਗਸਤ ਨੂੰ ਛੁੱਟੀ ਮਿਲੀ ਸੀ।

LEAVE A REPLY