7ਨਵੀਂ ਦਿੱਲੀ  : ਰੀਓ ਓਲੰਪਿਕ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਪੀ.ਵੀ ਸਿੰਧੂ ‘ਤੇ ਇਨਾਮਾਂ ਦੀ ਝੜੀ ਲੱਗ ਗਈ ਹੈ। ਪੀ.ਵੀ ਸਿੰਧੂ ਨੂੰ ਦਿੱਲੀ ਸਰਕਾਰ ਨੇ ਦੋ ਕਰੋੜ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਦੋਂ ਕਿ ਹਰਿਆਣਾ ਸਰਕਾਰ ਨੇ ਪੀ.ਵੀ ਸਿੰਧੂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਰੈਸਲਿੰਗ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਸਾਕਸ਼ੀ ਮਲਿਕ ਨੂੰ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਹਰਿਆਣਾ ਸਰਕਾਰ ਨੇ ਲਲਿਤਾ ਬਾਬਰ ਅਤੇ ਦੀਪਾ ਕਰਮਾਕਰ ਨੂੰ 15-15 ਅਤੇ ਲਕਸ਼ਮੀ ਮਲਿਕ ਦੇ ਕੋਚ ਨੂੰ 10 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।

LEAVE A REPLY