1ਅੰਕਾਰਾ :  ਤੁਰਕੀ ਦੇ ਦੱਖਣੀ ਗਾਜੀਅਨਟੇਪ ਸ਼ਹਿਰ ‘ਚ ਵਿਆਹ ਸਮਾਗਮ ਦੌਰਾਨ ਹੋਏ ਇਕ ਜਬਰਦਸਤ ਧਮਾਕੇ ‘ਚ 30 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 94 ਲੋਕ ਜ਼ਖਮੀ ਹੋ ਗਏ। ਇੱਥੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ। ਇੱਥੇ ਚੱਲ ਰਹੇ ਇਕ ਵਿਆਹ ਸਮਾਗਮ ਵਿਚ ਨੱਚ-ਟੱਪ ਰਹੇ ਲੋਕਾਂ ਨੂੰ ਬਿਲਕੁਲ ਵੀ ਅੰਦਾਜ਼ਾ ਨਹੀਂ ਸੀ ਕਿ ਅਗਲੇ ਪਲਾਂ ਵਿਚ ਵਿਆਹ ਦਾ ਇਹ ਸਮਾਗਮ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ। ਉਪ ਪ੍ਰਧਾਨ ਮੰਤਰੀ ਮੇਹਮਤ ਸਿਮੇਸਕ ਨੇ ਕਿਹਾ ਕਿ ਇਹ ਆਤਮਘਾਤੀ ਹਮਲਾ ਹੋ ਸਕਦਾ ਹੈ। ਦੂਜੇ ਪਾਸੇ ਸੱਤਾਰੂੜ ਏ ਕੇ ਪਾਰਟੀ ਦੇ ਸੰਸਦ ਮੈਂਬਰ ਸਾਮਿਲ ਥਿਆਰ ਨੇ ਧਮਾਕੇ ਪਿੱਛੇ ਅੱਤਵਾਦੀ ਸੰਗਠਨ ਦਾ ਹੱਥ ਹੋਣ ਦਾ ਸ਼ੱਕ ਪ੍ਰਗਟ ਕੀਤਾ ਹੈ। ਹਾਲਾਂਕਿ ਅਜੇ ਤਕ ਕਿਸੇ ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ।
ਗਾਜੀਅਨਟੇਪ ਦੇ ਗਵਰਨਰ ਅਲੀ ਯੇਰਲਿਕਾਇਆ ਨੇ ਇਸ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਮਰਨ ਵਾਲਿਆਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਾਲਾਂ ਤੋਂ ਇੱਥੇ ਕਈ ਬੰਬ ਧਮਾਕੇ ਹੋ ਰਹੇ ਹਨ। ਕਈ ਵਾਰ ਇਨ੍ਹਾਂ ਨੂੰ ਸੀਰੀਆ ‘ਚ ਜਾਰੀ ਸੰਘਰਸ਼ ਨਾਲ ਜੋੜ ਕੇ ਦੇਖਿਆ ਜਾਂਦਾ ਹੈ।

LEAVE A REPLY