2ਜੰਮੂ: ਵੈਸ਼ਨੋ ਦੇਵੀ ਭਵਨ ਦੇ ਗੇਟ ਨੰਬਰ-3 ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਚਟਾਨ ਖਿਸਕ ਕੇ ਟਰੈਕ ਉੱਤੇ ਡਿੱਗ ਗਈ। ਹਾਦਸੇ ਵਿੱਚ ਸੀ.ਆਰ.ਪੀ.ਐਫ. ਦੇ ਜਵਾਨ ਦੀ ਮੌਤ ਹੋ ਗਈ। ਕਈ ਲੋਕਾਂ ਦੇ ਚਟਾਨ ਥੱਲੇ ਦੱਬੇ ਹੋਣ ਦਾ ਖਦਸ਼ਾ ਹੈ।
ਇਸ ਹਾਦਸੇ ਤੋਂ ਬਾਅਦ ਵੈਸ਼ਨੋ ਦੇਵੀ ਦੀ ਯਾਤਰਾ ਰੋਕੀ ਗਈ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਅਜਿਹਾ ਹਾਦਸਾ ਹੋਇਆ ਸੀ ਜਿਸ ਵਿੱਚ ਚਟਾਨ ਖਿਸਕ ਕੇ ਟਰੈਕ ‘ਤੇ ਡਿੱਗੀ ਸੀ। ਇਸ ਹਾਦਸੇ ਵਿੱਚ ਵੀ ਕੁਝ ਲੋਕਾਂ ਨੇ ਆਪਣੀ ਜਾਨ ਗਵਾਈ ਸੀ ਤੇ ਕੁਝ ਲੋਕ ਜ਼ਖਮੀ ਹੋ ਗਏ ਸਨ।

LEAVE A REPLY