4ਲਾਸ ਐਂਜਲਸ : ਅਮਰੀਕਾ ਦੇ ਲਾਸ ਐਂਜਲਸ ਦੇ ਕੌਮਾਂਤਰੀ ਹਵਾਈ ਅੱਡੇ ਉੱਤੇ ਫਾਇਰਿੰਗ ਦੀ ਖ਼ਬਰ ਹੈ। ਅਮਰੀਕੀ ਮੀਡੀਆ ਅਨੁਸਾਰ ਹਵਾਈ ਅੱਡੇ ਦੇ ਇੱਕ ਹਿੱਸੇ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਕੁੱਝ ਸਮੇਂ ਲਈ ਹਵਾਈ ਅੱਡ ਨੂੰ ਬੰਦ ਵੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਹਵਾਈ ਅੱਡੇ ਤੋਂ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ ਹੈ।ਮੀਡੀਆ ਰਿਪੋਰਟ ਅਨੁਸਾਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੋਲੋਂ ਕੁੱਝ ਹਥਿਆਰ ਵੀ ਬਰਾਮਦ ਕੀਤੇ ਹਨ। ਅਮਰੀਕੀ ਮੀਡੀਆ ਅਨੁਸਾਰ ਸੈਂਟਰਲ ਟਰਮੀਨਲ ਏਰੀਆ(CTA) ਵਿੱਚ ਯਾਤਰੀਆਂ ਦੇ ਆਉਣ ਅਤੇ ਜਾਣ ਦੇ ਏਰੀਏ ਨੂੰ ਬੰਦ ਕਰ ਦਿੱਤਾ ਗਿਆ ਹੈ।
ਲਾਂਸ ਐਂਜਲਸ ਹਵਾਈ ਅੱਡੇ ਦੇ ਪੁਲਿਸ ਵਿਭਾਗ ਨੇ ਟਵੀਟ ਕਰ ਕੇ ਆਖਿਆ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਸੇਫ਼ਟੀ ਵਰਤੀ ਜਾ ਰਹੀ ਹੈ। ਯਾਤਰੀ ਸ਼ਾਂਤੀ ਅਤੇ ਸਬਰ ਰੱਖਣ। ਪੁਲਿਸ ਨੇ ਹਵਾਈ ਅੱਡੇ ਦੇ ਪੂਰੇ ਇਲਾਕੇ ਨੂੰ ਘੇਰਾ ਪਾਇਆ ਹੋਇਆ ਹੈ। ਹਵਾਈ ਅੱਡੇ ਦੇ ਆਸਪਾਸ ਦੇ ਇਲਾਕਿਆਂ ਵਿੱਚ ਗੱਡੀਆਂ ਦਾ ਲੰਬਾ ਜਾਮ ਦੇਖਣ ਨੂੰ ਮਿਲ ਰਿਹਾ ਹੈ।

LEAVE A REPLY