9ਬਠਿੰਡਾ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੱਜਕੱਲ੍ਹ ਸੰਗਤਾਂ ਦੇ ਦਰਸ਼ਨਾਂ ਵਿੱਚ ਰੁੱਝੇ ਹੋਏ ਹਨ ਪਰ ਇਸ ਦੌਰਾਨ ਵਿਰੋਧ ਦਾ ਵੀ ਵੱਡਾ ਦੌਰ ਚੱਲ ਰਿਹਾ ਹੈ। ਦਰਅਸਲ ਇੱਕ ਵਾਰ ਫਿਰ ਮੁੱਖ ਮੰਤਰੀ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਬਾਦਲ ਅੱਜ ਕਿਲਿਆਂਵਾਲੀ ਵਿੱਚ ਦਲਿਤ ਚੇਤਨਾ ਰੈਲੀ ਪ੍ਰੋਗਰਾਮ ਦੌਰਾਨ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਸਨ। ਇਸ ਦੌਰਾਨ ਇੱਕ ਮਹਿਲਾ ਨੇ ਕੋਈ ਵੀ ਸਹੂਲਤ ਨਾ ਮਿਲਣ ਕਾਰਨ ਬੋਲਣਾ ਸ਼ੁਰੂ ਕਰ ਦਿੱਤਾ।
ਗੱਲ ਉਸ ਵੇਲੇ ਵਧ ਗਈ ਜਦੋਂ ਉਨ੍ਹਾਂ ਨੂੰ ਪੁਲਿਸ ਤੇ ਅਕਾਲੀ ਲੀਡਰਾਂ ਨੇ ਸਮਝਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਹੀ ਮੁੱਖ ਮੰਤਰੀ ਵੀ ਬਿਨਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ ਹੀ ਵਾਪਸ ਪਰਤ ਗਏ। ਇਹ ਹੀ ਨਹੀਂ ਪਿੰਡ ਦੀ ਪੰਚਾਇਤ ਮੈਂਬਰ ਨੇ ਵੀ ਬਾਦਲ ਸਰਕਾਰ ਦੇ ਪ੍ਰੋਗਰਾਮ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਸਿਰਫ ਵੱਡੇ ਲੋਕਾਂ ਦੇ ਕੰਮ ਕਰ ਰਹੇ ਹਨ। ਉਨ੍ਹਾਂ ਦੇ ਮੁੱਹਲੇ ਵਿੱਚ ਆ ਕੇ ਦੇਖਣ ਕੀ-ਕੀ ਕੰਮ ਹੋਏ ਹਨ।
ਇਸ ਦੌਰਾਨ ਇੱਕ ਹੋਰ ਜੋੜਾ ਜੋ ਆਪਣੇ ਪੁੱਤਰ ਦੇ ਕਤਲ ਮਾਮਲੇ ਦੀ ਜਾਂਚ ਬਾਰੇ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦਾ ਸੀ, ਵੀ ਹੰਝੂ ਵਹਾਉਂਦਾ ਹੋਇਆ ਨਜ਼ਰ ਆਇਆ। ਬਠਿੰਡਾ ਤੋਂ ਦਲਿਤ ਮੋੜ ਸਿੰਘ ਤੇ ਉਨ੍ਹਾਂ ਦੀ ਪਤਨੀ ਕੁਲਵੰਤ ਕੌਰ ਨੂੰ ਮੁੱਖ ਮੰਤਰੀ ਨਹੀਂ ਮਿਲੇ। ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਠਿੰਡਾ ਵਿੱਚ ਵੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਮਿਲਣ ਦੇ ਕੋਸ਼ਿਸ਼ ਕੀਤੀ ਸੀ ਪਰ ਮੁੱਖ ਮੰਤਰੀ ਉਨ੍ਹਾਂ ਨੂੰ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਐਸ.ਐਸ.ਪੀ. ਤੋਂ ਲੈ ਕੇ ਆਈ.ਜੀ. ਤੱਕ ਕੋਈ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਿਹਾ।

LEAVE A REPLY