4ਨਵੀਂ ਦਿੱਲੀ  ; ਦਸ ਟਰੇਡ ਯੂਨੀਅਨਾਂ ਦੀ ਅੱਜ ਦੇਸ਼ ਵਿਆਪੀ ਹੜਤਾਲ ਕਾਰਨ ਬੈਂਕਿੰਗ, ਸਰਕਾਰੀ ਟਰਾਂਸਪੋਰਟ, ਦੂਰ-ਸੰਚਾਰ ਤੇ ਸਿਹਤ ਸਬੰਧੀ ਸੇਵਾਵਾਂ ਪ੍ਰਭਾਵਿਤ ਹੋਈਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਹੜਤਾਲ ਕਾਰਨ ਨਾ ਕੇਵਲ ਯਾਤਰੀਆਂ ਨੂੰ ਆਉਣ-ਜਾਣ, ਬਲਕਿ ਮਰੀਜ਼ਾਂ ਨੂੰ ਡਾਕਟਰੀ ਸਹੂਲਤਾਂ ਨਾਲ ਮਿਲਣ ਕਰਕੇ ਬੇਹਾਲ ਹੋਣਾ ਪਿਆ। ਇਸ ਤੋਂ ਇਲਾਵਾ ਲੋਕਾਂ ਨੂੰ ਬੈਂਕਿੰਗ ਕੰਮਕਾਜ ਠੱਪ ਹੋਣ ਕਰਕੇ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੂਸਰੇ ਪਾਸੇ ਦੇਸ਼ ਦੇ ਬਾਕੀ ਹਿੱਸਿਆਂ ਵਿਚ ਵੀ ਇਸ ਹੜਤਾਲ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।
ਜ਼ਿਕਰਯੋਗ ਹੈ ਕਿ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਅਤੇ ਕਿਰਤ ਕਾਨੂੰਨਾਂ ਵਿਚ ਕਿਰਤੀ ਵਿਰੋਧੀ ਤਬਦੀਲੀਆਂ ਖਿਲਾਫ਼ ਅੱਜ ਇਸ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਕੇਂਦਰੀ ਟਰੇਡ ਯੂਨੀਅਨਾਂ ਨੇ ਆਪਣੀਆਂ 12 ਨੁਕਾਤੀ ਮੰਗਾਂ ਨੂੰ ਲੈ ਕੇ ਸਰਕਾਰ ਦੇ ਉਦਾਸੀਨ ਰਵੱਈਏ ਖਿਲਾਫ਼ ਹੜਤਾਲ ਕਰਨ ਦਾ ਐਲਾਨ ਕੀਤਾ ਸੀ।

LEAVE A REPLY