Copy of 7ਪਠਾਨਕੋਟ: ਪੁਲਿਸ ਨੇ ਇੱਕ ਸ਼ੱਕੀ ਹਥਿਆਰਬੰਦ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਗ੍ਰਿਫਤਾਰੀ ਪਠਾਨਕੋਟ ਦੇ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮ ਨੰਬਰ 3 ਤੋਂ ਕੀਤੀ ਗਈ ਹੈ। ਇਸ ਤੋਂ ਇੱਕ 12 ਬੋਰ ਪਿਸਤੌਲ ਤੇ ਕਈ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤਾ ਗਿਆ ਇਹ ਵਿਅਕਤੀ ਯੂਪੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਸ ਦੇ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਇਸ ਦਾ ਰਿਮਾਂਡ ਹਾਸਲ ਕਰ ਪੁੱਛਗਿੱਛ ਕਰਨ ਦੀ ਤਿਆਰੀ ‘ਚ ਹੈ, ਤਾਂ ਕਿ ਪਤਾ ਲੱਗ ਸਕੇ ਕਿ ਆਖਰ ਇਸ ਦਾ ਮਕਸਦ ਕੀ ਸੀ।

LEAVE A REPLY