5ਅਜਨਾਲਾ : ਪੰਜਾਬ ਦੀ ਸਿਆਸਤ ਦਾ ਪਾਰਾ ਇਸ ਕਦਰ ਚੜ੍ਹ ਗਿਆ ਹੈ ਕਿ ਸਿਆਸੀ ਪਾਰਟੀਆਂ ਦਲੀਲਾਂ ਦੀ ਬਜਾਏ ਡੰਡੇ ਸੋਟੇ ਖੜਕਾਉਣ ‘ਤੇ ਉੱਤਰ ਆਏ ਹਨ। ਅੱਜ ਅਜਨਾਲਾ ਹਲਕੇ ਵਿੱਚ ਨਸ਼ਿਆਂ ਖਿਲਾਫ ਮੋਟਰਸਾਈਕਲ ਰੈਲੀ ਕੱਢ ਰਹੇ ਕਾਂਗਰਸੀ ਵਰਕਰਾਂ ‘ਤੇ ਅਚਾਨਕ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਕੁਝ ਕਾਂਗਰਸੀ ਵਰਕਰ ਜ਼ਖਮੀ ਵੀ ਹੋ ਗਏ।
ਕਾਂਗਰਸੀ ਲੀਡਰਾਂ ਮੁਤਾਬਕ ਹਮਲਾ ਕਰਨ ਵਾਲੇ ਨੌਜਵਾਨ ਅਕਾਲੀ ਸਨ। ਉਨ੍ਹਾਂ ਨੂੰ ਅਜਨਾਲਾ ਦੇ ਵਿਧਾਇਕ ਅਮਰਪਾਲ ਸਿੰਘ ਬੋਨੀ ਵਲੋਂ ਕਰਵਾਇਆ ਗਿਆ ਹੈ। ਅੰਮ੍ਰਿਤਸਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਗੁਰਜੀਤ ਔਜਲਾ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਕੱਢੀ ਜਾ ਰਹੀ ਰੈਲੀ ਦੌਰਾਨ ਅਚਾਨਕ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਇਸ ਬਾਰੇ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਜਾ ਰਹੀ ਹੈ।
ਉਨ੍ਹਾਂ ਧਮਕੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜ਼ਿੱਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਵਿਧਾਇਕ ਬੋਨੀ ਖਿਲਾਫ ਧਰਨਾ ਦਿੱਤਾ ਜਾਵੇਗਾ। ਔਜਲਾ ਨੇ ਕਿਹਾ ਕਿ ਇਸ ਹਮਲੇ ਤੋਂ ਇਹ ਗੱਲ ਸਾਫ ਹੈ ਕਿ ਅਕਾਲੀ ਦਲ ਇਸ ਵੇਲੇ ਪੂਰੀ ਤਰ੍ਹਾਂ ਬੌਖਲਾਹਟ ਵਿੱਚ ਹੈ।

LEAVE A REPLY