1ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਹੈ ਕਿ ਕੈਪਟਨ ਆਪਣੀ ਪਸੰਦ ਦੇ ਕਿਸੇ ਵੀ ਸੂਬੇ ਵਿਚੋਂ ਵੋਟਿੰਗ ਮਸ਼ੀਨਾਂ ਮੰਗਵਾ ਲੈਣ, ਪਰੰਤੂ ਫਿਰ ਵੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਵਿਨੀਤ ਜੋਸ਼ੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹੁਣੇ ਤੋਂ ਅਪਣੀ ਹਾਰ ਦਾ ਡਰ ਸਤਾ ਰਿਹਾ ਹੈ, ਜਿਸ ਕਰਕੇ ਉਹ ਅਜਿਹੇ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੇ ਪੰਜਾਬ ਵਿਚ ਸੇਵਾ ਭਾਵਨਾ ਦੇ ਤਹਿਤ ਅਥਾਂਹ ਵਿਕਾਸ ਕਾਰਜ ਕੀਤੇ ਹਨ ਅਤੇ ਸੰਗਤ ਦਰਸ਼ਨਾਂ ਰਾਹੀਂ ਲੋਕਾਂ ਵਿਚ ਵਿਚਰਦੇ ਹਨ, ਜਦਕਿ ਕੈਪਟਨ ਲਈ ਰਾਜਨੀਤੀ ਮਹਿਜ ਇਕ ਸ਼ੌਕ ਹੈ। ਉਨਾਂ ਕਿਹਾ ਕਿ ਸੂਬੇ ਦੇ ਲੋਕ ਸਮਝਦਾਰ ਹਨ ਅਤੇ ਪਹਿਲਾਂ ਦੀ ਤਰ੍ਹਾਂ ਹੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੀਆਂ ਵਿਕਾਸਪੱਖੀ ਨੀਤੀਆਂ ‘ਤੇ ਮੋਹਰ ਲਗਾਉਣਗੇ।

LEAVE A REPLY