5ਜਲੰਧਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਮਾਮਲੇ ‘ਚ 2 ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਲੰਧਰ ਪੁਲਿਸ ਨੇ ਇਸ ਮਾਮਲੇ ‘ਚ ਇੱਕ ਪ੍ਰਕਾਸ਼ਕ ਸਮੇਤ 2 ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ। ਦਰਅਸਲ ਨਹਿਰ ‘ਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਮਿਲਣ ਤੋਂ ਬਾਅਦ ਸਿੱਖ ਸੰਗਤਾਂ ‘ਚ ਭਾਰੀ ਰੋਸ ਸੀ। ਇਸ ਨੂੰ ਲੈ ਕੇ ਪ੍ਰਦਰਸ਼ਨ ਵੀ ਹੋਇਆ ਸੀ।
ਪੁਲਿਸ ਮੁਤਾਬਕ ਨਹਿਰ ‘ਚੋਂ ਬਰਾਮਦ ਕੀਤਾ ਗਏ ਪਰੂਫ 1987 ਵਿਚ ਅੰਮ੍ਰਿਤਸਰ ਦੇ ਪ੍ਰਕਾਸ਼ਕ ਜਵਾਹਰ ਸਿੰਘ ਕ੍ਰਿਪਾਲ ਸਿੰਘ ਐਂਡ ਕੰਪਨੀ ਵਲੋਂ ਤਿਆਰ ਕੀਤੇ ਗਏ ਸਨ। ਜਾਂਚ ਦੌਰਾਨ ਸ਼ੱਕ ਦੀ ਸੂਈ ਘੁੰਮੀ ਤਾਂ ਪੁਲਿਸ ਨੇ ਪ੍ਰਕਾਸ਼ਕ ਰਘੁਵੀਰ ਸਿੰਘ ਨੂੰ ਹਿਰਾਸਤ ‘ਚ ਲੈ ਲਿਆ ਹੈ। ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਵੱਲੋਂ ਅੱਜ ਰਘੁਵੀਰ ਤੋਂ ਪੁੱਛਗਿੱਛ ਕੀਤੀ ਜਾਏਗੀ। ਸਿੱਟ ਮੁਖੀ ਐੱਸਪੀ ਪਰਮਿੰਦਰ ਸਿੰਘ ਭੰਡਾਲ ਖੁਦ ਇਸ ਪੁੱਛਗਿੱਛ ‘ਚ ਸ਼ਾਮਲ ਰਹਿਣਗੇ।
ਜਲੰਧਰ ਦੇ ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਨਹਿਰ ‘ਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਜਾਂਚ ਲਈ ਪੁਲਿਸ ਵੱਲੋਂ ਐੱਸਜੀਪੀਸੀ ਦੇ ਮਾਹਿਰਾਂ ਨੂੰ ਬੁਲਾਇਆ ਗਿਆ। ਮਾਹਿਰਾਂ ਦੀ ਟੀਮ ਨੇ ਪਵਿੱਤਰ ਅੰਗਾਂ ਦੀ ਜਾਂਚ ਦੇ ਬਾਅਦ ਦੱਸਿਆ ਕਿ ਉਕਤ ਅੰਗ 1987 ‘ਚ ਪ੍ਰਕਾਸ਼ਕ ਜਵਾਹਰ ਸਿੰਘ ਕ੍ਰਿਪਾਲ ਸਿੰਘ ਐਂਡ ਕੰਪਨੀ, ਪੁਸਤਕਾਂ ਵਾਲਾ ਬਾਜ਼ਾਰ, ਅੰਮ੍ਰਿਤਸਰ ਵੱਲੋਂ ਤਿਆਰ ਕੀਤੇ ਗਏ ਹਨ। ਸ਼ੁਕਲਾ ਮੁਤਾਬਕ ਇਹਨਾਂ ਤੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਹੀ ਮਾਮਲੇ ‘ਚ ਜਾਂਚ ਅੱਗੇ ਵਧਾਈ ਜਾਵੇਗੀ।

LEAVE A REPLY